ਫਰੀਦਕੋਟ ਦੇ ਬਰਗਾੜੀ ਪਿੰਡ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜੂਡੀਸ਼ੀਅਲ ਜਾਂਚ ਕਰਵਾਉਣ ਦੀ ਗੱਲ ਆਖੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਹਾਈਕੋਰਟ ਦੇ ਜੱਜ ਨੂੰ ਇਸ ਜਾਂਚ ਲਈ ਨਿਯੁਕਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਫਰੀਦਕੋਟ ਦੇ ਪਿੰਡ ਬਰਗਾੜੀ 'ਚ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾ ਦੀ ਬੇਅਦਬੀ ਕਰਕੇ ਗਲੀ 'ਚ ਖਿਲਾਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੂਰੇ ਪੰਜਾਬ ਭਰ ਵਿਚ ਸਿੱਖ ਜੱਥੇਬੰਦੀਆਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਵਿਰੋਧ ਵਿਚ ਸਿੱਖ ਜੱਥੇਬੰਦੀਆਂ ਵਲੋਂ ਵੀਰਵਾਰ ਨੂੰ ਪੰਜਾਬ ਭਰ ਵਿਚ ਬੰਦ ਦਾ ਐਲਾਨ ਕੀਤਾ ਗਿਆ ਹੈ।
CLICK HERE FOR DETAIL
http://www.punjabjodo.com/
https://www.youtube.com/AAPPARTYPUNJAB
AAM AADMI PARTY, PUNJAB
SUBSCRIBE OFFICIAL CHANNEL FOR MORE UPDATES