Surprise Me!

Evening Hukamnama | Sri Harmandir Sahib ji | 17 October 2017

2017-10-17 1 Dailymotion

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬ਅੱਜ ਦਾ ਮੁੱਖਵਾਕ,੧੭ ਅਕਤੂਬਰ ੨੦੧੭,ਮੰਗਲਵਾਰ,੧ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (ਅੰਗ:੬੨੬)
☬ ਪੰਜਾਬੀ ਵਿਚ ਵਿਆਖਿਆ :- ☬
ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ !!

Buy Now on CodeCanyon