☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬
ਅੱਜ ਦਾ ਮੁੱਖਵਾਕ,੧੮ ਅਕਤੂਬਰ ੨੦੧੭,ਬੁੱਧਵਾਰ,੨ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥
(ਅੰਗ:੬੮੩)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..