Surprise Me!

Morning Hukamnama | Sri Harmandir Sahib ji | 26 October 2017

2017-10-26 9 Dailymotion

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬ਅੱਜ ਦਾ ਮੁੱਖਵਾਕ,੨੬ ਅਕਤੂਬਰ ੨੦੧੭,ਵੀਰਵਾਰ,੧੦ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸੂਹੀ ਮਹਲਾ ੫ ॥
ਬੁਰੇ ਕਾਮ ਕਉ ੳੂਠਿ ਖਲੋਇਆ ॥ਨਾਮ ਕੀ ਬੇਲਾ ਪੈ ਪੈ ਸੋਇਆ ॥੧॥ਅਉਸਰੁ ਅਪਨਾ ਬੂਝੈ ਨ ਇਆਨਾ ॥ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ਸਾਧ ਜਨਾ ਕਾ ਦਰਸੁ ਨ ਡੀਠਾ ॥੨॥ਕਬਹੂ ਨ ਸਮਝੈ ਅਗਿਆਨੁ ਗਵਾਰਾ ॥ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥ਬਿਖੈ ਨਾਦ ਕਰਨ ਸੁਣਿ ਭੀਨਾ ॥ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥ਕਹੁ ਨਾਨਕ ਪ੍ਰਭ ਬਖਸ ਕਰੀਜੈ ॥ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥ਤਉ ਕਿਛੁ ਪਾਈਅੈ ਜਉ ਹੋਈਅੈ ਰੇਨਾ ॥ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
ਵਿਆਖਿਆ :
ਸੂਹੀ ਮਹਲਾ ੫ ॥
ਹੇ ਭਾਈ! ਮੂਰਖ ਮਨੁੱਖ ਮੰਦੇ ਕੰਮ ਕਰਨ ਲਈ (ਤਾਂ) ਛੇਤੀ ਤਿਆਰ ਹੋ ਪੈਂਦਾ ਹੈ,ਪਰ ਪਰਮਾਤਮਾ ਦਾ ਨਾਮ ਸਿਮਰਨ ਦੇ ਵੇਲੇ (ਅੰਮ੍ਰਿਤ ਵੇਲੇ) ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ (ਬੇ-ਪਰਵਾਹ ਹੋ ਕੇ ਸੁੱਤਾ ਰਹਿੰਦਾ ਹੈ) ।੧।ਹੇ ਭਾਈ! ਮੂਰਖ ਮਨੁੱਖ ਨਹੀਂ ਸਮਝਦਾ ਕਿ ਇਹ ਮਨੁੱਖਾ ਜੀਵਨ ਹੀ ਆਪਣਾ ਅਸਲ ਮੌਕਾ ਹੈ (ਜਦੋਂ ਪ੍ਰਭੂ ਨੂੰ ਯਾਦ ਕੀਤਾ ਜਾ ਸਕਦਾ ਹੈ),ਇਹ ਮਾਇਆ ਦੇ ਮੋਹ ਦੀ ਲਗਨ ਵਿਚ ਮਸਤ ਰਹਿੰਦਾ ਹੈ ।੧।ਰਹਾਉ।ਹੇ ਭਾਈ! (ਅੰਦਰ ਉੱਠ ਰਹੀ) ਲੋਭ ਦੀ ਲਹਿਰ ਦੇ ਕਾਰਨ (ਮਾਇਕ ਲਾਭ ਦੀ ਆਸ ਤੇ) ਖ਼ੁਸ਼ ਹੋ ਕੇ ਫੁੱਲ ਫੁੱਲ ਬੈਠਦਾ ਹੈ,ਕਦੇ ਸੰਤ ਜਨਾਂ ਦਾ ਦਰਸਨ (ਭੀ) ਨਹੀਂ ਕਰਦਾ ।੨।ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਸੱਖਣਾ ਮੂਰਖ ਮਨੁੱਖ (ਆਪਣੇ ਅਸਲ ਭਲੇ ਦੀ ਗੱਲ) ਕਦੇ ਭੀ ਨਹੀਂ ਸਮਝਦਾ,ਮੁੜ ਮੁੜ (ਮਾਇਆ ਦੇ) ਧੰਧਿਆਂ ਵਿਚ ਰੁੱਝਾ ਰਹਿੰਦਾ ਹੈ ।੧।ਰਹਾਉ।ਹੇ ਭਾਈ! (ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ) ਵਿਸ਼ੇ-ਵਿਕਾਰਾਂ ਦੇ ਗੀਤ ਕੰਨੀਂ ਸੁਣ ਕੇ ਖ਼ੁਸ਼ ਹੁੰਦਾ ਹੈ । ਪਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੋਂ ਮਨ ਵਿਚ ਆਲਸ ਕਰਦਾ ਹੈ ।੩।ਹੇ ਅੰਨ੍ਹੇ! ਤੂੰ ਅੱਖਾਂ ਨਾਲ (ਕਿਉਂ) ਨਹੀਂ ਵੇਖਦਾਕਿ ਇਹ ਸਾਰੇ (ਦੁਨੀਆ ਵਾਲੇ) ਧੰਧੇ ਛੱਡ ਕੇ (ਆਖ਼ਰ ਇਥੋਂ) ਚਲਾ ਜਾਏਂਗਾ? ।੧।ਰਹਾਉ।ਹੇ ਨਾਨਕ! ਆਖ—ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ ।ਕਿਰਪਾ ਕਰ ਕੇ ਮੈਨੂੰ ਗੁਰਮੁਖਾਂ ਦੀ ਸੰਗਤਿ ਬਖ਼ਸ਼ ।੪।ਹੇ ਭਾਈ! (ਸਾਧ ਸੰਗਤਿ ਵਿਚੋਂ ਭੀ) ਤਦੋਂ ਹੀ ਕੁਝ ਹਾਸਲ ਕਰ ਸਕੀਦਾ ਹੈ, ਜਦੋਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਬਣ ਜਾਈਏ ।ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ (ਚਰਨ-ਧੂੜ ਹੋਣ ਦੀ) ਸੂਝ ਬਖ਼ਸ਼ਦਾ ਹੈ, ਓਹ (ਸਾਧ ਸੰਗਤਿ ਵਿਚ ਟਿਕ ਕੇ ਓਸ ਦਾ) ਨਾਮ ਸਿਮਰਦਾ ਹੈ ।੧।ਰਹਾਉ।੨।੮।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਿਹ ਜੀ !!

Buy Now on CodeCanyon