Surprise Me!

ਧਰਤੀ ਦਾ ਪਾਣੀ 45 ਫੁੱਟ ਤੇ ਲਿਆਉਣ ਲਈ ਇਹ ਇੱਕ ਪ੍ਰਯੋਗ ਕੀਤਾ, ਜੇ ਇਸ ਤਰਾਂ ਕੀਤਾ ਜਾਵੇ ਤਾਂ ਪੰਜਾਬ ਨੂੰ ਸੋਕੇ ਦੀ ਮਾਰ ਤੋਂ ਬਚਾਇਆ ਜਾ ਸਕਦਾ, ਸ਼ੇਅਰ ਕਰਕੇ ਸਾਥ ਦੇਵੋ ਜੀ

2019-06-01 2 Dailymotion

ਪੰਜਾਬ ਲਈ ਖ਼ਤਰੇ ਦੀ ਘੰਟੀ ਵੱਜਣ ਨੂੰ ਤਿਆਰ<br /><br />ਪੰਜਾਬ ਦਾ ਜ਼ਮੀਨੀ ਪਾਣੀ ਧਰਤੀ ਹੇਠਲੀਆਂ ਤਿੰਨ ਪਰਤਾਂ ਵਿੱਚ ਹੈ। ਪਹਿਲੀ ਪਰਤ 10 ਤੋਂ 20 ਫੁੱਟ ਤੱਕ ਹੈ। ਇਸ ਵਿਚਲਾ ਪਾਣੀ ਕਈ ਦਹਾਕੇ ਪਹਿਲਾਂ ਖਤਮ ਹੋ ਚੁੱਕਾ ਹੈ। ਦੂਜੀ ਪਰਤ ਲੱਗਭੱਗ 100 ਤੋਂ 200 ਫੁੱਟ ਉੱਤੇ ਹੈ ਇਹ ਵੀ 10 ਸਾਲ ਪਹਿਲਾਂ ਸੁੱਕ ਗਈ ਸੀ। ਹੁੱਣ ਪੰਜਾਬ ਤੀਜੀ ਪਰਤ, ਜੋ ਕਿ 350 ਫੁੱਟ ਤੋਂ ਵੱਧ ਡੂੰਘੀ ਹੈ, ਨੂੰ ਵਰਤ ਰਿਹਾ ਹੈ ਜੋ ਕਿ ਅਗਲੇ ਦਹਾਕੇ ਤੱਕ ਖਾਲ਼ੀ ਹੋ ਜਾਵੇਗੀ। ਇਸ ਪਰਤ ਵਿਚਲੇ ਪਾਣੀ ਦੇ ਖਤਮ ਹੋਣ ਨਾਲ ਪੰਜਾਬ ਦੇ ਪਾਣੀ ਦੀਆਂ ਆਖਰੀ ਘੁੱਟਾਂ ਵੀ ਖਤਮ ਹੋ ਜਾਣਗੀਆਂ। ਕਰੋੜਾਂ ਤੋਂ ਲੱਖਾਂ ਦੀ ਹੋਈ ਜ਼ਮੀਨ 2 ਦਹਾਕਿਆਂ ਵਿੱਚ ਹਜ਼ਾਰਾਂ ਦੀ ਵੀ ਨਹੀਂ ਹੋਵੇਗੀ। ਸਾਇੰਸ ਦੱਸਦੀ ਹੈ ਕਿ ਤਿੰਨਾਂ ਪਰਤਾਂ ਵਿੱਚੋ ਕੇਵਲ ਉਪਰਲੀ ਪਰਤ ਹੀ ਮੀਂਹ ਅਤੇ ਦਰਿਆਈ ਪਾਣੀ ਨਾਲ ਕੁੱਝ ਕੁੱਝ ਭਰ ਸਕਦੀ ਹੈ। ਜੇ ਪਾਣੀ ਭਰ ਵੀ ਜਾਵੇ ਇਹ ਪਾਣੀ ਕਈ ਸਦੀਆਂ ਪੀਣ ਯੋਗ ਨਹੀਂ ਹੋਵੇਗਾ ਦੂਜੀ ਅਤੇ ਤੀਜੀ ਪਰਤ ਵਿੱਚ ਪਾਣੀ ਲੱਖਾਂ ਸਾਲਾਂ ਵਿੱਚ ਪਹੁੰਚਦਾ ਹੈ। ਇਸ ਵਿਚਲਾ ਤੁਬਕਾ ਤੁਬਕਾ ਬੇਹੱਦ ਕੀਮਤੀ ਅਤੇ ਕੁਦਰਤ ਦਾ ਪੰਜਾਬ ਨੂੰ ਤੋਹਫ਼ਾ ਹੈ। ਭਾਰਤ ਸਰਕਾਰ ਨੂੰ ਦੁਨੀਆਂ ਭਰ ਦੇ ਸਾਇੰਸਦਾਨ ਕਈ ਦਹਾਕਿਆਂ ਤੋਂ ਚੇਤਾਵਨੀਆਂ ਦੇ ਰਹੇ ਸਨ ਕਿ ਪੰਜਾਬ ਵਿੱਚ ਖੇਤੀ ਅਤੇ ਉਦਯੋਗ ਦਰਿਆਈ ਪਾਣੀਆਂ ਨਾਲ ਕਰੋ, ਕਿਉਂਕਿ ਧਰਤੀ ਹੇਠਲਾ ਪਾਣੀ ਇਸ ਖੇਤਰ ਵਿੱਚ ਮਨੁੱਖੀ ਜੀਵਨ ਲਈ ਅਤਿ ਜ਼ਰੂਰੀ ਹੈ। ਪਰ ਦਰਿਆਈ ਪਾਣੀਆਂ ਦੇ ਲਗਾਤਾਰ ਪੰਜਾਬੋਂ ਬਾਹਰ ਜਾਣ ਕਾਰਨ ਪੰਜਾਬੀ ਹੇਠਲਾ ਪਾਣੀ ਵਰਤਣ ਲਈ ਮਜਬੂਰ ਹੋ ਗਏ। ਅਜਿਹੇ ਹਾਲਾਤਾਂ ਵਿੱਚ ਕਿਸਾਨਾਂ ਨੂੰ ਝੋਨਾ ਲਾਉਣ ਵਰਗੇ ਦੋਸ਼ ਲਾ ਕੇ ਅਸਲੀ ਦੋਸ਼ੀਆਂ ਨੂੰ ਬਰੀ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਪਾਣੀ ਬਾਹਰ ਭੇਜਣ ਵਾਲਿਆਂ ਨੂੰ ਅੱਧਾ ਸਦੀ ਪਹਿਲਾਂ ਪਤਾ ਸੀ ਕਿ ਪੰਜਾਬ ਕਿੱਧਰ ਜਾ ਰਿਹਾ ਹੈ, ਪਰ ਕਿਸਾਨਾਂ ਨੂੰ ਨਹੀਂ ਚਿੰਤਾ ਇਹ ਨਹੀਂ ਕਿ ਪੰਜਾਬ ਰੇਗਿਸਤਾਨ ਬਣੇਗਾ, ਇਹ ਹੈ ਕਿ ਕਿੰਨੀ ਛੇਤੀ ਬਣੇਗਾ। ਪੰਜਾਬ ਦੇ 13 ਲੱਖ ਟਿਊਬਵੈਲ ਪੰਜਾਬ ਨੂੰ ਲਗਾਤਾਰ ਖ਼ਾਤਮੇ ਵੱਲ ਲਿਜਾ ਰਹੇ ਹਨ। ਇੱਕ ਅੰਦਾਜ਼ੇ ਅਨੁਸਾਰ ਅਗਲੇ 15 ਸਾਲਾਂ ਵਿੱਚ ਬਹੁਤੇ ਮੱਛੀ ਮੋਟਰਾਂ ਵਾਲੇ ਬੋਰ ਸੁੱਕ ਜਾਣਗੇ ਅਤੇ ਪੰਜਾਬ ਦੇ 2.5 ਕਰੋੜ ਲੋਕਾਂ ਕੋਲ ਇਹ ਇਲਾਕਾ ਛੱਡਣ ਤੋਂ ਬਿਨਾਂ ਕੋਈ ਚਾਰਾ ਨਹੀਂ ਬਚੇਗਾ ਦਰਿਆਈ ਪਾਣੀ ਵਿੱਚ ਸੌ ਤੋਂ ਵੱਧ ਤਰਾਂ ਦੇ ਵੱਖ ਵੱਖ mineral ਅਤੇ sediment ਹੁੰਦਾ ਹੈ। ਜੋ ਕਿ ਕੁਦਰਤੀ ਤੌਰ ਉੱਤੇ ਵਧੀਆ ਫਸਲਾਂ ਵਾਸਤੇ ਧਰਤੀ ਨੂੰ ਉਪਜਾਊ ਬਣਾ ਕੇ ਰੱਖਦਾ ਹੈ। ਦਰਿਆਈ ਪਾਣੀ ਦੀ ਅਣਹੋਂਦ ਵਿੱਚ ਪੰਜਾਬ ਨੂੰ ਇਹ ਘਾਟ ਖਾਦਾਂ ਅਤੇ ਦਵਾਈਆਂ ਨਾਲ ਪੂਰੀ ਕਰਨੀ ਪਈ ਪੰਜਾਬ ਇੱਕ ਪਾਸੇ ਤਾਜ਼ੇ ਪਾਣੀ ਦਾ ਅਣਮੁੱਲਾ ਜ਼ਖ਼ੀਰਾ ਖਤਮ ਕਰ ਚੁੱਕਾ ਹੈ ਦੂਜੇ ਪਾਸੇ ਦਵਾਈਆਂ ਨਾਲ ਜ਼ਮੀਨ ਦੀ ਉੱਪਰਲੀ ਤਹਿ ਦੂਸ਼ਿਤ ਕਰ ਚੁੱਕਾ ਹੈ। ਪੰਜਾਬ ਕੇਵਲ ਰੇਗਸਤਾਨ ਹੀ ਨਹੀਂ ਬਣੇਗਾ ਬਲਕੇ ਜ਼ਹਿਰੀਲਾ ਰੇਗਸਤਾਨ ਬਣੇਗਾ ਅਤੇ ਅੱਜ ਦੀ ਪੀੜੀ ਸਾਹਮਣੇ ਬਣੇਗਾ।

Buy Now on CodeCanyon