Surprise Me!

ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ 4 ਘੰਟੇ ਪੁੱਛਗਿੱਛ,ਕੋਟਕਪੂਰਾ ਗੋਲੀਕਾਂਡ ਮਾਮਲੇ 'ਤੇ ਹੋਏ ਸਵਾਲ। OneIndia Punjab

2022-08-03 1 Dailymotion

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ 4 ਘੰਟੇ ਪੁੱਛਗਿੱਛ ਕੀਤੀ ਗਈ। ਸੈਣੀ, ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਪਹੁੰਚੇ। ਸਿਟ ਨੇ ਬਾਅਦ ਦੁਪਹਿਰ 3.30 ਵਜੇ ਤੱਕ ਪੁੱਛਗਿੱਛ ਕੀਤੀ ਗਈ। ਏਡੀਜੀਪੀ ਐਲ.ਕੇ.ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਦੱਸਦੇਈਏ ਕਿ ਜਦੋਂ ਗੋਲੀਬਾਰੀ ਹੋਈ ਸੀ ਤਾਂ ਸੁਮੇਧ ਸੈਣੀ ਪੰਜਾਬ ਦੇ ਡੀ.ਜੀ.ਪੀ. ਸਨ। ਸਿਟ ਨੇ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਘਟਨਾ ਵਾਲੇ ਦਿਨ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਪੂਰੀ ਪੁੱਛਗਿੱਛ ਬਾਰੇ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਹੈ। ਇਸ ਤੋਂ ਪਹਿਲਾਂ ਸੁਮੇਧ ਸੈਣੀ ਨੂੰ ਕਰੀਬ 25 ਦਿਨ ਪਹਿਲਾਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਸ ਸਮੇਂ ਉਸ ਨੇ 3 ਹਫਤਿਆਂ ਦਾ ਸਮਾਂ ਮੰਗਿਆ ਸੀ।ਸੈਣੀ ਨੇ ਐਸਆਈਟੀ ਨੂੰ ਪੱਤਰ ਭੇਜਿਆ ਸੀ।ਜਿਸ'ਚ ਉਨ੍ਹਾਂ ਕਿਹਾ ਕਿ ਉਹ ਕਿਸੇ ਅਦਾਲਤੀ ਮਾਮਲੇ'ਚ ਦਿੱਲੀ'ਚ ਹਨ, ਇਸ ਲਈ ਪੇਸ਼ ਨਹੀਂ ਹੋ ਸਕਦੇ। ਉਸ ਤੋਂ ਬਾਅਦ ਅੱਜ ਉਸ ਨੂੰ ਦੁਬਾਰਾ ਬੁਲਾਇਆ ਗਿਆ। <br />

Buy Now on CodeCanyon