ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਫ਼ਸਲਾਂ ਦੀ ਰਹਿੰਦ ਖੂੰਦ ਦੀ ਸੰਭਾਲ ਲਈ ਜਿਸ ਮਸ਼ੀਨਰੀ ਦੀ ਖਰੀਦ ਹੋਈ ਸੀ ,ਉਸ ਮਸ਼ੀਨਰੀ ਦੀ ਖਰੀਦ ਵਿੱਚ 150 ਕਰੋੜ ਦੇ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ।ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਕੋਲ ਖੇਤੀਬਾੜੀ ਮਹਿਕਮਾ ਹੁੰਦਾ ਸੀ, ਖੇਤੀਬਾੜੀ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਤੋਂ 1178 ਕਰੋੜ ਰੁਪਏ ਦੀ ਗ੍ਰਾਂਟ ਪੰਜਾਬ ਸਰਕਾਰ ਨੂੰ ਪ੍ਰਾਪਤ ਹੋਈ ਸੀ । 1178 ਕਰੋੜ ਨਾਲ ਖਰੀਦੀਆਂ ਗਈਆਂ ਮਸ਼ੀਨਾਂ ਵਿੱਚੋ ਬਹੁਤ ਸਾਰੀਆਂ ਮਸ਼ੀਨਾਂ ਗਾਇਬ ਹਨ । ਜਿਸ ਤੋਂ ਬਾਅਦ ਪੰਜਾਬ ਦੇ ਮੌਜੂਦਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਜੀਲੈਂਸ ਵਿਭਾਗ ਨੂੰ ਜਾਂਚ ਦੇ ਆਦੇਸ਼ ਦੇ ਦਿੱਤੇ ਹਨ । #150crorescam #kuldeepsinghdhaliwal #Captamrindersingh