ਕੈਬਨਿਟ ਮੰਤਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫੰਰਸ ਕਰਕੇ ਪੰਜਾਬ ਦੇ ਅਹਿਮ ਮੁੱਦਿਆ ਤੇ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ 'ਤੇ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੁਰੂ ਦੇ ਅੰਗਾਂ ਦੀ ਬੇਅਦਬੀ ਦੀ ਪੀੜ ਅਸੀਂ ਕਦੇ ਨਹੀਂ ਭੁੱਲ ਸਕਦੇ। ਕੋਟਕਪੂਰਾ ਗੋਲੀਕਾਂਡ ਵੇਲੇ ਪ੍ਰਕਾਸ਼ ਸਿੰਘ ਬਾਦਲ CM ਸਨ। ਉਹਨਾਂ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਦਾ ਅੱਜ ਤੱਕ ਜਵਾਬ ਨਹੀਂ ਮਿਲਿਆ। ਅਕਾਲੀ ਦਲ ਦੀ ਸਰਕਾਰ ਵੇਲੇ ਗੋਲੀਆਂ ਚੱਲੀਆਂ ਸਨ। ਕਾਂਗਰਸ ਸਰਕਾਰ ਨੇ ਵੀ ਕੁਝ ਨਹੀਂ ਕੀਤਾ। ਆਪ ਸਰਕਾਰ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਏਗੀ ਅਤੇ ਕੋਟਕਪੂਰਾ ਗੋਲੀਕਾਂਡ 'ਚ ਵੀ ਕਾਰਵਾਈ ਕੀਤੀ ਜਾਵੇਗੀ। ਅਸੀਂ ਸੁਖਬੀਰ ਬਾਦਲ ਨੂੰ ਪੁੱਛਦੇ ਹਾਂ ਕਿ ਕਿਸਦੇ ਹੁਕਮਾਂ ਨਾਲ ਗੋਲੀਆਂ ਚਲਾਈਆਂ ਗਈਆਂ ਸਨ? ਜਦੋਂ ਬੇਅਦਬੀ ਹੋਈ ਤਾਂ ਸੁਖਬੀਰ ਉੱਥੇ ਕਿਉਂ ਨਹੀਂ ਗਏ? ਬੇਅਦਬੀ ਤੇ ਗੋਲੀਕਾਂਡ ਲਈ ਤਤਕਾਲੀ ਸਰਕਾਰ ਜ਼ਿੰਮੇਵਾਰ ਹੈ। #SukhbeerBadal #KuldeepDhaliwal #KotkapuraKand