ਆਮ ਆਦਮੀ ਪਾਰਟੀ ਵੱਲੋਂ ਭਾਜਪਾ 'ਤੇ ਵਿਧਾਇਕਾਂ ਦੇ ਖਰੀਦ ਫਰੋਖਤ ਦੇ ਦੋਸ਼ਾਂ ਦਰਮਿਆਨ, ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸੇ ਦਾ ਮਤਾ ਪਾਸ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦੁਨੀਆਂ ਦੀ ਕਿਸੇ ਵੀ ਕਰੰਸੀ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਕੋਈ ਕੀਮਤ ਨਹੀਂ ਹੈ।ਉਹਨਾਂ ਇਹ ਵੀ ਕਿਹਾ ਕਿ ਬੀਤੇ ਦਿਨੀ ਕਿਸ ਤਰ੍ਹਾਂ ਭਾਜਪਾ ਵਲੋਂ ਸਾਡੇ ਵਿਧਾਇਕਾਂ ਨੂੰ ਆਪਣੇ ਵੱਲ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਤਾਂ ਜੋ ਪੰਜਾਬ ਦੇ ਲੋਕਾਂ ਵੱਲੋਂ ਭਾਰੀ ਬਹੁਮਤ ਨਾਲ ਚੁਣੀ ਗਈ ਸਰਕਾਰ ਨੂੰ ਤੋੜਿਆ ਜਾ ਸਕੇ ਪਰ ਅਜਿਹਾ ਨਹੀਂ ਹੋਇਆ।