Surprise Me!

ਪੰਜਾਬ ਦੇ ਕਿਸਾਨਾਂ ਨੂੰ ਤੋਹਫ਼ਾ, ਮੁੱਖ ਮੰਤਰੀ ਨੇ ਗੰਨੇ ਦਾ ਰੇਟ 20 ਰੁਪਏ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ |

2022-10-04 1 Dailymotion

ਪੰਜਾਬ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਗਾਮੀ ਪਿੜਾਈ ਸੀਜ਼ਨ ਤੋਂ ਕਿਸਾਨਾਂ ਨੂੰ ਗੰਨੇ ਦੇ ਸਟੇਟ ਐਗਰੀ ਪ੍ਰਾਈਸ (ਐਸਏਪੀ) ਵਿੱਚ 20 ਰੁਪਏ ਪ੍ਰਤੀ ਕੁਇੰਟਲ ਹੋਰ ਵਾਧਾ ਮਿਲੇਗਾ, ਜਿਸ ਨਾਲ ਗੰਨੇ ਦੀ ਕੀਮਤ ਵਿੱਚ ਵਾਧਾ ਹੋਵੇਗਾ। 360 ਰੁਪਏ ਪ੍ਰਤੀ ਕੁਇੰਟਲ ਤੋਂ 380 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਨੂੰ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਖਜ਼ਾਨੇ ਤੋਂ ਹੋਵੇਗਾ।ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਿਸਾਨ ਗੰਨੇ ਦੀ ਕਾਸ਼ਤ ਕਰਨਾ ਚਾਹੁੰਦੇ ਹਨ, ਪਰ ਪਿਛਲੇ ਸਮੇਂ ਵਿੱਚ ਫਸਲ ਦਾ ਢੁੱਕਵਾਂ ਮੁੱਲ ਅਤੇ ਸਮੇਂ ਸਿਰ ਭੁਗਤਾਨ ਨਾ ਮਿਲਣ ਕਾਰਨ ਕਿਸਾਨਾਂ ਨੇ ਗੰਨੇ ਦੀ ਕਾਸ਼ਤ ਤੋਂ ਮੂੰਹ ਮੋੜ ਲਿਆ ਸੀ।

Buy Now on CodeCanyon