Surprise Me!

40 ਮੁਕਤਿਆਂ ਦੀ ਯਾਦ 'ਚ ਲੱਗਣ ਵਾਲਾ ਜੋੜ ਮੇਲ ਸ਼ੁਰੂ,ਸਵੇਰੇ ਸਵਾ 12 ਵਜੇ ਸੰਗਤਾਂ ਨੇ ਕੀਤਾ ਇਸ਼ਨਾਨ | OneIndia Punjabi

2023-01-14 0 Dailymotion

40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਸ਼ਹੀਦੀ ਜੋੜ ਮੇਲੇ ਦੌਰਾਨ ਅੱਜ ਸਵੇਰੇ ਸਵਾ 12 ਵਜੇ ਦੇ ਕਰੀਬ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਇਸ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚੀ ਹੋਈ ਸੰਗਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰ ਕੇ ਗੁਰੂ ਕਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਆਪਣੇ ਚਾਲੀ ਸਿੰਘਾਂ ਦਾ ਬੇਦਾਵਾ ਪਾੜ ਕੇ ਉਨ੍ਹਾਂ ਦੀ ਟੁੱਟੀ ਗੰਡ ਕੇ ਚਾਲੀ ਸਿੰਘਾਂ ਨੂੰ ਮੁਕਤੀ ਦਾ ਵਰ ਦਿੱਤਾ ਸੀ ਅਤੇ ਇਸ ਖਿਦਰਾਣੇ ਦੀ ਢਾਬ ਨੂੰ ਮੁਕਤਸਰ ਦਾ ਨਾਮ ਦਿੱਤਾ ਸੀ ਤੇ ਊਦੋਂ ਤੋਂ ਹੀ ਹਰ ਸਾਲ ਮਾਘ ਮਹੀਨੇ ਦੀ ਪਹਿਲੀ ਤਰੀਕ ਨੂੰ ਮੇਲਾ ਮਾਘੀ ਮਨਾਇਆ ਜਾਂਦਾ ਹੈ ਤੇ ਉੱਥੇ ਹੀ ਹਰ ਸਾਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ 40 ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲੇ ਦਾ ਸਮਾਗਮ ਕਰਵਾਈਆਂ ਜਾਂਦਾ ਹੈ।

Buy Now on CodeCanyon