Surprise Me!

ਸਤਿਗੁਰੂ ਰਾਮ ਸਿੰਘ 207ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ,ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ |

2023-01-27 0 Dailymotion

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਦੇ ਬਾਨੀ ਸਤਿਗੁਰੂ ਰਾਮ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਇਆ ਸੀ। ਉਨ੍ਹਾਂ ਦੇ ਜੀਵਨ ਅਤੇ ਫਲਸਫੇ ਨੇ ਸਮਾਜ ਵਿੱਚ ਸੁਧਾਰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਸਤਿਗੁਰੂ ਰਾਮ ਸਿੰਘ ਦੇ 207ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਨੇ ਅੰਗਰੇਜ਼ ਹਕੂਮਤ ਵਿਰੁੱਧ ਅਸਹਿਯੋਗ ਨੂੰ ਸਿਆਸੀ ਹਥਿਆਰ ਵਜੋਂ ਸਫ਼ਲਤਾਪੂਰਵਕ ਵਰਤਿਆ ਸੀ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਵੱਲੋਂ ਸ਼ੁਰੂ ਕੀਤੀ ਨਾ-ਮਿਲਵਰਤਣ ਲਹਿਰ ਨੂੰ ਮਹਾਤਮਾ ਗਾਂਧੀ ਵਰਗੇ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ ਸੀ। <br />

Buy Now on CodeCanyon