ਰੁਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ, ਉਥੇ ਹੀ ਕਈ ਫਿਲਮ ਸਟਾਰ ਆਪਣੀ ਫ਼ਿਲਮਾਂ ਦੀ ਕਾਮਯਾਬੀ ਲਈ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੁੰਦੇ ਹਨ ਅਤੇ ਕਈ ਰਾਜਨੀਤਿਕ ਲੀਡਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ| ਪਿਛਲੇ ਦਿਨੀ ਬ੍ਰਿਟਿਸ਼ ਰੈਪਰ ਸਟਫਲੋ ਡੋਨ ਵੱਲੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗਈ ਅਤੇ ਅੱਜ ਬਾਲੀਵੁੱਡ ਅਦਾਕਾਰ ਸ਼ਰਮਨ ਜੋਸ਼ੀ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ| ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਗੁਰਬਾਣੀ ਕੀਰਤਨ ਵੀ ਸਰਵਨ ਕੀਤਾ|

Bollywood actor Sharman Joshi prayed at Shri Darbar Sahib.

#amritsarnews #SharmanJoshi #punjabnews