ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਹਰਿਆਣਾ ਦੇ ਸੋਨੀਪਤ 'ਚ ਕਿਸਾਨਾਂ ਨਾਲ ਖੇਤਾਂ 'ਚ ਝੋਨਾ ਲਗਾਇਆ। ਜੀ ਹਾਂ, ਰਾਹੁਲ ਗਾਂਧੀ ਦਾ ਖੇਤਾਂ 'ਚ ਝੋਨਾ ਲਗਾਉਂਦਿਆਂ ਦਾ ਵੀਡੀਓ ਵੀ ਬੇਹੱਦ ਵਾਇਰਲ ਹੋ ਰਿਹਾ ਹੈ | ਦੱਸ ਦਈਏ ਰਾਹੁਲ ਗਾਂਧੀ ਨੇ ਟਰੈਕਟਰ ਚਲਾ ਕੇ ਖੇਤ ਵੀ ਵਾਹਿਆ। ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਖੇਤੀ ਸਬੰਧੀ ਗੱਲਬਾਤ ਵੀ ਕੀਤੀ ਤੇ ਕਿਸਾਨਾਂ ਨਾਲ ਬੈਠ ਕੇ ਖਾਣਾ ਵੀ ਖਾਧਾ।ਇਸ ਦੌਰਾਨ ਕਾਂਗਰਸੀ ਆਗੂ ਤੇ ਵਰਕਰ ਵੀ ਮੌਕੇ ’ਤੇ ਪੁੱਜੇ। ਬੜੌਦਾ ਤੋਂ ਕਾਂਗਰਸ ਵਿਧਾਇਕ ਇੰਦੂਰਾਜ ਨਰਵਾਲ ਤੇ ਗੋਹਾਨਾ ਤੋਂ ਵਿਧਾਇਕ ਜਗਬੀਰ ਮਲਿਕ ਵੀ ਉਨ੍ਹਾਂ ਨੂੰ ਮਿਲਣ ਪਹੁੰਚੇ। ਨਰਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਆਉਣ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ ਪਰ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਵਾਸੀਆਂ ਤੋਂ ਇਸ ਬਾਰੇ ਪਤਾ ਲੱਗਾ ਤਾਂ ਉਹ ਉਨ੍ਹਾਂ ਨੂੰ ਮਿਲਣ ਆਏ।

Rahul Gandhi left the caravan and planted paddy in the fields with the farmers, Video Viral.

#rahulgandhi #sonipat #punjabnews