ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਬਜ਼ੀਆਂ ਦੀ ਸਪਲਾਈ 'ਤੇ ਵੱਡਾ ਅਸਰ ਪਿਆ ਹੈ। ਇਹੀ ਕਾਰਨ ਹੈ ਕਿ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਸਮੇਤ ਦੇਸ਼ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਕੀਮਤ 200 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਟਮਾਟਰ ਦੀ ਫ਼ਸਲ ਜਿਨ੍ਹਾਂ ਇਲਾਕਿਆਂ ਵਿੱਚ ਬੀਜੀ ਜਾਂਦੀ ਹੈ, ਉੱਥੇ ਭਾਰੀ ਮੀਂਹ ਕਾਰਨ ਪਾਣੀ ਭਰ ਜਾਣ ਕਾਰਨ ਨੁਕਸਾਨ ਹੋਇਆ ਹੈ। ਜ਼ਮੀਨ ਹੇਠਾਂ ਉੱਗੇ ਪਿਆਜ਼ ਅਤੇ ਅਦਰਕ ਵੀ ਖਰਾਬ ਮੌਸਮ ਦੀ ਲਪੇਟ ਵਿੱਚ ਆ ਗਏ ਹਨ।ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨਾਂ ਵਿੱਚ ਭਾਰੀ ਮੀਂਹ ਪਿਆ ਹੈ।

During the heavy rain, vegetables became expensive, breaking the record, tomatoes became 200 rupees per kg.

#VegetablePriceHike #punjabnews #Vegetable