ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ। ਇਸ ਬਾਰੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸ਼ਨਪ੍ਰੀਤ ਸਿੰਘ ਬੀਤੇ ਦਿਨੀਂ ਆਪਣੇ ਦੋਸਤਾਂ ਨਾਲ ਮਿਲਟਨ ਝੀਲ ’ਤੇ ਘੁੰਮਣ ਗਿਆ ਸੀ, ਜਿੱਥੇ ਉਸ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡਿੱਗ ਗਿਆ।

In America, the only brother of two sisters died due to drowning in the lake.

#hashanpreetsingh #punjabnews #americanews