‘ਯਾਰੀਆਂ 2’ ਫ਼ਿਲਮ ਦਾ ਮਾਮਲਾ ਭੱਖ ਗਿਆ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਗੱਲ ਕਹੀ ਸੀ ਤੇ ਸਖ਼ਤ ਐਕਸ਼ਨ ਲੈਣ ਦਾ ਵੀ ਫ਼ੈਸਲਾ ਲਿਆ ਗਿਆ ਸੀ | ਹੁਣ ਇਸਦੇ ਚਲਦਿਆਂ ਯਾਰੀਆਂ-2 ਦੀ ਟੀਮ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਜਲੰਧਰ 'ਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਥਾਣਾ ਡਵੀਜ਼ਨ ਨੰਬਰ 4 'ਚ ਐਕਟਰ, ਡਾਇਰੈਕਟਰ ਅਤੇ ਪ੍ਰੋਡਿਊਸਰ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ 295 A ਤਹਿਤ ਐੱਫ. ਆਈ. ਆਰ. ਦਰਜ ਕਰਵਾਈ ਹੈ। ਸਿੱਖ ਤਾਲਮੇਲ ਕਮੇਟੀ ਦੀ ਤਰਫੋਂ ਵਿਦੇਸ਼ੀ ਆਟੋ ਸਪੇਅਰ ਪਾਰਟਸ ਦੇ ਮਾਲਕ ਅਲੀ ਪੁਲੀ ਮੁਹੱਲਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੀਟੂ ਵੱਲੋਂ ਇਹ ਐੱਫ. ਆਈ. ਆਰ. ਦਰਜ ਕਰਵਾਈ ਗਈ ਹੈ।

'Yaaryan 2' cheating case, trapped Actor, FIR filed.

#sgpc #MeezaanJaffrey #yaarian2