ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਤੇ ਅਤਿ ਦੀ ਠੰਢ ਨੇ ਆਮ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਸੰਘਣੀ ਧੁੰਦ ਦਾ ਅਸਰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਆਦਮਪੁਰ, ਹਲਵਾਰਾ ਅਤੇ ਬਠਿੰਡਾ ਸਣੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲਿਆ। ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਸੂਬੇ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਰਕੇ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਗਿਆਨੀਆਂ ਨੇ 28, 29 ਤੇ 30 ਦਸੰਬਰ ਨੂੰ ਸੰਘਣੀ ਧੁੰਦ ਪੈਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Be careful! The fury of the fog continues, nothing is visible in the vicinity.

#punjabnews #weathernews #punjabweather