ਅੰਮ੍ਰਿਤਸਰ ਦੇ ਥਾਣਾ ਮੋਹਕਮਪੂਰਾ ਇਲਾਕੇ ਵਿਚ ਇਕ ਨਾਬਾਲਗ ਲੜਕੀ ਦਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਲੜਕੇ ਨਾਲ ਉਸ ਦਾ ਵਿਆਹ ਕਰਵਾਇਆ ਜਾ ਰਿਹਾ ਸੀ ਉਹ ਅਪਾਹਜ ਹੈ ਅਤੇ ਨਾਬਾਲਗ ਲੜਕੀ ਦੀ ਭੂਆ ਦਾ ਹੀ ਲੜਕਾ ਹੈ। ਜਾਣਕਾਰੀ ਮਿਲਣ ਮਗਰੋਂ ਪੁਲਿਸ ਪ੍ਰਸ਼ਾਸਨ ਅਤੇ ਬਾਲ ਵਿਕਾਸ ਵਿਭਾਗ ਤੇ ਚਾਈਲਡ ਵੂਮੈਨ ਵੈਲਫੇਅਰ ਸੁਸਾਇਟੀ ਦੇ ਅਧਿਕਾਰੀਆ ਨੇ ਮੌਕੇ ’ਤੇ ਪਹੁੰਚ ਕੇ ਵਿਆਹ ਨੂੰ ਰੁਕਵਾ ਦਿਤਾ।ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦਸਿਆ ਕਿ 14 ਸਾਲਾ ਲੜਕੀ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 10 ਮਹੀਨਿਆਂ ਤੋਂ ਅਪਣੀ ਭੂਆ ਦੇ ਘਰ ਰਹਿ ਰਹੀ ਸੀ। ਲੜਕੀ ਦੀ ਭੂਆ ਵਲੋਂ ਅਪਣੇ ਹੀ ਲੜਕੇ ਨਾਲ ਉਸ ਦਾ ਵਿਆਹ ਕਰਵਾਇਆ ਜਾ ਰਿਹਾ ਸੀ।ਵੂਮੈਨ ਵੈਲਫੇਅਰ ਸੋਸਾਇਟੀ ਦੇ ਆਗੂ ਨੇ ਦਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਫੋਨ ਕਰ ਕੇ ਇਸ ਵਿਆਹ ਬਾਰੇ ਸੂਚਨਾ ਦਿਤੀ ਸੀ।

#amritsarnews #punjabnews #punjablatestnews
~PR.182~