ਕੁਝ ਲੋਕ ਝੂਠੀ ਸ਼ਾਨ ਦੇ ਚੱਕਰ 'ਚ ਵਿਆਹ ਸਮਾਗਮ 'ਚ ਹਥਿਆਰਾਂ ਦਾ ਪ੍ਰਦਰਸ਼ਨ ਅਤੇ ਹਵਾਈ ਫ਼ਾਇਰ ਕਰਦੇ ਰਹਿੰਦੇ ਹਨ। ਇਸ ਚੱਕਰ ਵਿਚ ਕਈ ਵਾਰ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਪੰਜਾਬ ਸਰਕਾਰ ਵੱਲੋਂ ਵੀ ਗੰਨ ਕਲਚਰ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਇਸ ਦੇ ਬਾਵਜੂਦ ਪੁਲਸ ਦੀਆਂ ਬੰਦਿਸ਼ਾਂ ਨੂੰ ਵੀ ਨਜ਼ਰਅੰਦਾਜ਼ ਕਰ ਕੇ ਕੁਝ ਲੋਕ ਵਿਆਹ ਸਮਾਗਮਾਂ 'ਚ ਹਵਾਈ ਫ਼ਾਇਰ ਕਰਨ ਤੋਂ ਬਾਜ਼ ਨਹੀਂ ਆ ਰਹੇ। ਅਜਿਹਾ ਹੀ ਮਾਮਲਾ ਵੇਖਣ ਨੂੰ ਮਿਲਿਆ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਇਕ ਪਿੰਡ ਵਿਚ ਜਿੱਥੇ ਵਿਆਹ ਸਮਾਗਮ ਵਿਚ ਹਵਾਈ ਫ਼ਾਇਰ ਕਰਨ ਵਾਲੇ ਸਰਪੰਚ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ।ਜਾਣਕਾਰੀ ਮੁਤਾਬਕ ਪਿੰਡ ਦੇ ਸਰਪੰਚ ਵੱਲੋਂ ਆਪਣੇ ਭਰਾ ਦੇ ਵਿਆਹ ਵਿਚ ਹਵਾਈ ਫ਼ਾਇਰ ਕੀਤੇ ਗਏ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਵੀਡੀਓ ਸਾਹਮਣੇ ਆਉਂਦਿਆਂ ਹੀ ਪੁਲਸ ਐਕਸ਼ਨ ਵਿਚ ਆਈ ਅਤੇ ਮੁਲਜ਼ਮ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

#pathankotnews #punjabnews #sarpanch
~PR.182~