Surprise Me!

ਕਰਤਾਰਪੁਰ ਕੋਰੀਡੋਰ ਤੋਂ ਇਲਾਵਾ ਧਾਰਮਿਕ-ਸ਼ਰਧਾ ਲਈ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੀ ਕੁਝ ਦਿੱਤਾ ?

2024-04-01 12 Dailymotion

ਕੇਂਦਰ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ 2 ਅਹਿਮ ਪ੍ਰੋਜੈਕਟ ਦਿੱਤੇ ਨੇ। ਪਹਿਲੇ ਪ੍ਰੋਜੈਕਟ ਦੇ ਰੂਪ ਵਿੱਚ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੂਰਬ ਦੇ ਪਾਵਨ ਮੌਕੇ 'ਤੇ ਸਿੱਖ ਕੌਮ ਤੋਂ ਵਿਛੋੜੇ ਗਏ ਪਾਵਨ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ, ਡੇਰਾ ਬਾਬਾ ਨਾਨਕ ਸਾਹਿਬ ਤੇ ਪਾਕਿਸਤਾਨ 'ਚ ਸਥਿਤ ਕਰਤਾਰਪੁਰ ਸਾਹਿਬ ਗੁਰੂ ਨਾਨਕ ਪਾਤਿਸ਼ਾਹ ਦੇ ਜੀਵਨ ਨਾਲ ਸਬੰਧਿਤ ਗੁਰਧਾਮਾਂ ਨੂੰ ਆਪਸ ਵਿੱਚ ਜੋੜਨ ਵਾਲਾ ਲਾਂਘਾ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। ਸਤਿਗੁਰ ਸੱਚੇ ਪਾਤਿਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਿੱਖ ਸੰਗਤਾਂ ਨੂੰ ਇਸ ਤੋਂ ਵੱਡੀ ਰੱਬੀ ਦਾਤ ਹੋਰ ਕੀ ਮਿਲ ਸਕਦੀ ਸੀ। ਗੁਰਦੁਆਰਾ ਡੇਰਾ ਬਾਬਾ ਨਾਨਕ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ ਇੱਕ ਕਿਲੋਮੀਟਰ ਦੀ ਦੂਰੀ ਤੇ ਰਾਵੀ ਨਦੀ ਦੇ ਪੂਰਬੀ ਕਿਨਾਰੇ ਤੇ ਸਥਿੱਤ ਹੈ। ਡੇਰਾ ਬਾਬਾ ਨਾਨਕ-ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਭਾਰਤੀ ਹਿੱਸੇ ਵਿੱਚ ਡੇਰਾ ਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ 4.1 ਕਿਲੋਮੀਟਰ ਲੰਬਾ 4 ਲੇਨ ਹਾਈਵੇ ਅਤੇ ਅੰਤਰਰਾਸ਼ਟਰੀ ਸਰਹੱਦ ਤੇ ਇਕ ਆਧੁਨਿਕ ਏਕੀਕ੍ਰਿਤ ਯਾਤਰੀ ਟਰਮੀਨਲ IPT ਸ਼ਾਮਲ ਹਨ।ਸ਼ਰਧਾਲੂ ਬਿਨਾ ਵੀਜਾ ਤੋਂ ਹੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਜਾ ਸਕਦੇ ਨੇ।<br /> ~PR.182~##~

Buy Now on CodeCanyon