ਪੰਜਾਬ ਕਾਂਗਰਸ ਨੇ ਕੀਤੀ ਵੱਡੀ ਕਾਰਵਾਈ !
ਇਨ੍ਹਾਂ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ |

ਬਠਿੰਡਾ 'ਚ Congress ਵਲੋਂ ਆਪਣੇ 6 ਕੌਂਸਲਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ | ਦੱਸ ਦਈਏ ਕਿ Congress ਪਾਰਟੀ ਨੇ 6 ਕੌਂਸਲਰਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ, 5 ਸਾਲਾਂ ਲਈ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ | ਇਨ੍ਹਾਂ ਕੌਂਸਲਰਾਂ, ਜਿਨ੍ਹਾਂ 'ਚ ਸੋਨੀਆ, ਮਮਤਾ, ਅਨੀਤਾ ਗੋਇਲ, ਕਿਰਨ ਰਾਣੀ, ਸੁਰੇਸ਼ ਕੁਮਾਰ ਅਤੇ ਵਿਕਰਮ ਕ੍ਰਾਂਤੀ ਸ਼ਾਮਲ ਹਨ ਇਹ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵਲੋਂ ਕੀਤੀ ਗਈ ਹੈ | ਮੀਡੀਆ ਰਿਪੋਰਟਸ ਮੁਤਾਬਿਕ ਅਵਤਾਰ ਹੈਨਰੀ ਨੇ ਇਸ ਸੰਬੰਧੀ ਦੱਸਿਆ ਕਿ ਪਿਛਲੇ ਦਿਨੀਂ ਬਠਿੰਡਾ ਦੇ ਡਿਪਟੀ ਮੇਅਰ ਅਸ਼ੋਕ ਕੁਮਾਰ ਸਮੇਤ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਬਠਿੰਡਾ ਸ਼ਹਿਰ ਦੇ ਮੇਅਰ ਦੀ ਚੋਣ ਦੌਰਾਨ ਕੁਝ ਕਾਂਗਰਸੀ ਕੌਂਸਲਰਾਂ ਨੇ ਆਪਣੀ ਵੋਟ ਕਾਂਗਰਸ ਦੀ ਬਜਾਏ ‘ਆਪ’ ਉਮੀਦਵਾਰ ਨੂੰ ਦਿੱਤੀ ਸੀ, ਜਿਸ ਕਾਰਨ ਘੱਟ ਗਿਣਤੀ ਹੋਣ ਦੇ ਬਾਵਜੂਦ ‘ਆਪ’ ਦਾ ਮੇਅਰ ਬਣ ਗਿਆ। ਇਸ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਬਠਿੰਡਾ ਦੇ 19 ਕੌਂਸਲਰਾਂ ਨੂੰ ਨੋਟਿਸ ਜਾਰੀ ਕੀਤਾ ਸੀ | ਜਿਨ੍ਹਾਂ 'ਚੋਂ 13 ਕੌਂਸਲਰਾਂ ਨੇ ਆਪਣਾ ਪੱਖ ਰੱਖਦਿਆਂ ਨੋਟਿਸ ਦਾ ਜਵਾਬ ਦਿੱਤਾ ਪਰ 6 ਕੌਂਸਲਰਾਂ ਵਲੋਂ ਕੋਈ ਸਪਸ਼ਟੀਕਰਨ ਨਾ ਦੇਣ 'ਤੇ ਪਾਰਟੀ ਨੇ ਕਾਰਵਾਈ ਕਰਦਿਆਂ 5 ਸਾਲਾਂ ਲਈ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ | ਇਸਦੇ ਨਾਲ ਹੀ ਅਵਤਾਰ ਹੈਨਰੀ ਨੇ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਨੂੰ ਇਕਜੁਟ ਰਹਿਣ ਦੀ ਅਪੀਲ ਕੀਤੀ ਕਿ ਇਕਜੁੱਟਤਾ ਨਾਲ ਪੰਜਾਬ 'ਚ ਕਾਂਗਰਸ ਦਾ ਮੁੱਖ-ਮੰਤਰੀ ਬਣੇਗਾ |

#PunjabCongress #PoliticalAction #CongressLeaders #PunjabPolitics #PartyReform #PoliticalDrama #CongressMove #LeadershipChange #PunjabNews #latestnews #trendingnews #updatenews #newspunjab #punjabnews #oneindiapunjabi

~PR.182~