Surprise Me!

ਪਿੰਡ ਕੰਗ ਵਿੱਚ ਹੋਏ ਔਰਤ ਦੇ ਅੰਨੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

2025-04-21 5 Dailymotion

<p>ਤਰਨਤਾਰਨ: ਬੀਤੀ 9 ਅਪ੍ਰੈਲ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੰਗ ਵਿਖੇ ਸਹਿਜ ਪਾਠ ਕਰ ਰਹੀ ਔਰਤ ਗੁਰਪ੍ਰੀਤ ਕੌਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗਲਾ ਕੱਟ ਕੇ ਮੌਤ ਘਾਟ ਉਤਾਰ ਦਿੱਤਾ ਗਿਆ ਸੀ ਅਤੇ ਘਰ ਦੀ ਅਲਮਾਰੀ ਵਿੱਚੋਂ ਕੁੱਝ ਪੈਸੇ ਦੀ ਵੀ ਲੁੱਟ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਸ੍ਰੀ ਗੋਇੰਦਵਾਲ ਵਿਖੇ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਅੱਜ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਜਿਸ ਸਬੰਧੀ ਪੁਲਿਸ ਵੱਲੋਂ ਇੱਕ ਮੁਲਜ਼ਮ ਜਿਸ ਦੀ ਪਛਾਣ ਗੁਰਸ਼ਰਨ ਸਿੰਘ ਉਰਫ ਕਾਲੂ ਵਜੋਂ ਕੀਤੀ ਗਈ ਹੈ ਅਤੇ ਜਿਸ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਜਦੋਂ ਕਿ ਕੁੱਝ ਹੋਰ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ। </p>

Buy Now on CodeCanyon