Surprise Me!

ਸ਼ਰਾਬ ਦਾ ਠੇਕਾ ਖੋਲ੍ਹੇ ਜਾਣ 'ਤੇ ਲੋਕਾਂ ਨੇ ਕੀਤਾ ਵਿਰੋਧ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ

2025-05-08 0 Dailymotion

<p>ਸ੍ਰੀ ਫਤਿਹਗੜ੍ਹ ਸਾਹਿਬ: ਸਰਹਿੰਦ ਦੇ ਪਟੇਲ ਨਗਰ ਵਿਖੇ ਸ਼ਰਾਬ ਦਾ ਠੇਕਾ ਖੋਲੇ ਜਾਣ ਦੇ ਵਿਰੋਧ ਵਿੱਚ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋ ਮੌਕੇ 'ਤੇ ਪਹੁੰਚੇ। ਜਿਨ੍ਹਾਂ ਨੂੰ ਇਲਾਕੇ ਦੇ ਲੋਕਾਂ ਵੱਲੋਂ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਸ਼ਰਾਬ ਦਾ ਠੇਕਾ ਬੰਦ ਕੀਤਾ ਜਾਵੇ। ਜਿਸ ਤੋਂ ਬਾਅਦ ਗੁਰਵਿੰਦਰ ਸਿੰਘ ਢਿੱਲੋ ਨੇ ਸ਼ਰਾਬ ਦੇ ਠੇਕਾ ਬੰਦ ਕਰਵਾ ਦਿੱਤਾ ਅਤੇ ਕਿਹਾ ਕਿ ਅੱਜ ਤੋਂ ਬਾਅਦ ਇਸ ਥਾਂ ਉੱਤੇ ਠੇਕਾ ਨਹੀਂ ਖੁੱਲੇਗਾ। ਇਸ ਮੌਕੇ ਗੱਲਬਾਤ ਕਰਦੇ ਹੋਏ ਪਟੇਲ ਨਗਰ ਦੇ ਵਾਰਡ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਪੰਜਾਬ ਵਿੱਚ ਨਸ਼ਾ ਖਤਾ ਕਰਨ ਦੀ ਗੱਲ ਕਰ ਰਹੀ ਦੂਜੇ ਪਾਸੇ ਠੇਕੇ ਖੁੱਲ੍ਹਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਰਾਬ ਦਾ ਠੇਕਾ ਇੱਥੇ ਖੋਲਿਆ ਗਿਆ ਤਾਂ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਉੱਥੇ ਹੀ ਇਸ ਮੌਕੇ ਪਹੁੰਚੇ ਮਾਰਕਿਟ ਕਮੇਟੀ ਸਰਹੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਪਟੇਲ ਨਗਰ ਦੇ ਵਿੱਚ ਸ਼ਰਾਬ ਦਾ ਠੇਕਾ ਖੋਲਿਆ ਜਾ ਰਿਹਾ ਸੀ। </p>

Buy Now on CodeCanyon