Surprise Me!

ਤਰਨ ਤਾਰਨ ਪੁਲਿਸ ਨੇ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਦੋ ਕੀਤੇ ਕਾਬੂ

2025-05-10 0 Dailymotion

<p>ਤਰਨ ਤਾਰਨ: ਜ਼ਿਲ੍ਹਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ ਪੰਜ ਕਿਲੋ ਹੈਰੋਇਨ, ਸੱਤ ਪਿਸਤੌਲਾਂ ਤੇ ਸੱਤ ਲੱਖ 20 ਹਜ਼ਾਰ ਦੀ ਡਰੱਗ ਮਨੀ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਐਸਐਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਮੁਲਜ਼ਮ ਤਰਨ ਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮੁਲਜ਼ਮਾਂ ਕੋਲੋਂ ਬਰਾਮਦ ਹੋਣ ਵਾਲੇ ਪਿਸਤੌਲ ਆਧੁਨਿਕ ਸਨ। ਐਸਐਸਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਅਗਲੇ ਪਿਛਲੇ ਲਿੰਕ ਖੰਗਾਲੇ ਜਾਣਗੇ ਤਾਂ ਜੋ ਇੰਨ੍ਹਾਂ ਦੇ ਹੋਰ ਨੈਟਵਰਕ ਨੂੰ ਵੀ ਤੋੜਿਆ ਜਾ ਸਕੇ।</p>

Buy Now on CodeCanyon