Surprise Me!

ਪੁਲਿਸ ਨੂੰ ਭਾਖੜਾ ਨਹਿਰ ਚੋਂ ਲਾਸ਼ ਹੋਈ ਬਰਾਮਦ,ਮਾਮਲੇ ਵਿੱਚ ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਕਾਬੂ

2025-05-23 2 Dailymotion

<p>ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਲਾਣੀਆ ਦੇ ਵਿਅਕਤੀ ਦੇ ਲਾਪਤਾ ਹੋਣ ਮਗਰੋਂ ਉਸ ਦੀ ਲਾਸ਼ ਸਾਨੀਪੁਰ ਨੇੜੇ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਈ। ਪਰਿਵਾਰ ਵੱਲੋਂ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਗਿਆ ਅਤੇ ਪੁਲਿਸ ਵੱਲੋਂ ਇਸ ਦੀ ਪੜਤਾਲ ਕੀਤੀ ਗਈ। ਐਸਪੀ ਸੁਖਨਾਜ਼ ਸਿੰਘ ਨੇ ਦੱਸਿਆ ਕਿ 18 ਮਈ ਦੀ ਸ਼ਾਮ ਨੂੰ ਸ਼ਿਕਾਇਤ ਮਿਲੀ ਕਿ ਪਿੰਡ ਤਲਾਣੀਆ ਦਾ ਗੁਰਚਰਨ ਸਿੰਘ ਲਾਪਤਾ ਹੈ, ਜਿਸ ਦੀ ਲਾਸ਼ ਨਹਿਰ ਵਿੱਚੋਂ ਮਿਲੀ। ਪੁਲਿਸ ਜਾਂਚ ਵਿੱਚ ਪਾਇਆ ਗਿਆ ਕਿ ਪਿੰਡ ਦੇ ਹੀ ਦੋ ਵਿਅਕਤੀਆਂ ਵੱਲੋਂ ਕਤਲ ਦੀ ਵਾਰਦਾਤ ਕੀਤੀ ਗਈ ਹੈ। ਮੁਲਜ਼ਮਾਂ ਨੇ ਪਹਿਲਾ ਮ੍ਰਿਤਕ ਨਾਲ ਸ਼ਰਾਬ ਪੀਤੀ ਅਤੇ ਇਸ ਦੌਰਾਨ ਇਹਨਾਂ ਦੀ ਆਪਸ ਵਿੱਚ ਤਕਰਾਰ ਹੋ ਗਈ। ਦੋਹਾਂ ਮੁਲਜ਼ਮਾਂ ਨੇ ਮ੍ਰਿਤਕ ਨੂੰ ਨਹਿਰ ਵਿੱਚ ਸੁੱਟ ਦਿੱਤਾ,ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। <br><br> </p>

Buy Now on CodeCanyon