Surprise Me!

ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਵਾਲੇ ਤਸਕਰ ਕਾਬੂ,ਡੇਢ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ

2025-05-31 4 Dailymotion

<p>ਤਰਨ ਤਾਰਨ ਦੇ ਹਲਕਾ ਖਾਲੜਾ ਵਿੱਚ ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲੇ ਦੋ ਤਸਕਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਸੁਰਜੀਤ ਸਿੰਘ ਨਾਮ ਦੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ ਜੋ ਪਾਕਿਸਤਾਨੀ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਇਹ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਨਸ਼ਾ ਭਾਰਤ ਵਾਲੇ ਪਾਸੇ ਮੰਗਵਾ ਕੇ ਪਿੰਡਾਂ ਵਿੱਚ ਪਹੁੰਚਾਇਆ ਜਾਂਦਾ ਸੀ। ਡੀਐੱਸਪੀ ਨੇ ਕਿਹਾ ਕਿ ਮੁਲਜ਼ਮ ਦੇ ਅਗਲੇ-ਪਿਛਲੇ ਰਿਕਾਰਡ ਅਤੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਨਾਲ ਹੀ ਉਨ੍ਹਾਂ ਆਖਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ ਉੱਤੇ ਉਸ ਦਾ ਇੱਕ ਹੋਰ ਤਸਕਰ ਸਾਥੀ ਕਾਬੂ ਕੀਤਾ ਗਿਆ ਹੈ। </p>

Buy Now on CodeCanyon