Surprise Me!

22 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਅੰਦਰ ਫੈਲੀ ਸਨਸਨੀ, ਪਰਿਵਰ ਨੂੰ ਕਤਲ ਦਾ ਸ਼ੱਕ

2025-06-01 1 Dailymotion

<p> ਤਰਨਤਾਰਨ: ਪਿੰਡ ਸੁਰਸਿੰਘ ਵਿਖੇ ਸਥਿਤ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਦੇ ਕੋਲ ਇੱਕ 22 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਉਪਰੰਤ ਸਨਸਨੀ ਫੈਲ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂਵੀਰ ਸਿੰਘ ਪੁੱਤਰ ਸਵਿੰਦਰ ਸਿੰਘ ਜਿਸ ਦੀ ਉਮਰ 22 ਸਾਲ ਹੈ ਦਿਹਾੜੀ ਮਜ਼ਦੂਰ ਵਜੋਂ ਕੰਮ ਕਰਦਾ ਸੀ। ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਤੀ 8 ਵਜੇ ਦੇ ਕਰੀਬ ਘਰੋਂ ਰੋਟੀ ਪਾਣੀ ਖਾ ਕੇ ਬਾਹਰ ਨੂੰ ਘੁੰਮਣ ਵਾਸਤੇ ਗਿਆ ਸੀ। ਜਦੋਂ ਸਵੇਰ ਤੱਕ ਉਹ ਘਰ ਨਹੀਂ ਪੁੱਜਾ ਤਾਂ ਪਰਿਵਾਰਿਕ ਮੈਂਬਰਾਂ ਨੂੰ ਉਸ ਦੀ ਚਿੰਤਾ ਸਤਾਉਣ ਲੱਗੀ। ਇੰਨੀ ਦੇਰ ਨੂੰ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਦੇ ਕੋਲ ਪਈ ਹੋਈ ਹੈ। ਜਿਸ ਨੂੰ ਉਨ੍ਹਾਂ ਵੱਲੋਂ ਚੁੱਕ ਕੇ ਘਰ ਲਿਆਂਦਾ ਗਿਆ। ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ। ਮ੍ਰਿਤਕ ਦੇ ਪਿਤਾ ਸਵਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਸ਼ੱਕ ਹੈ  ਕਿ ਉਨ੍ਹਾਂ ਦੇ ਲੜਕੇ ਦਾ ਕੁਝ ਲੋਕਾਂ ਵੱਲੋਂ ਕਤਲ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਐਸ. ਐਚ. ਓ ਭਿੱਖੀਵਿੰਡ ਮਨੋਜ ਕੁਮਾਰ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਵੇਖਣ ਅਤੇ ਜਾਂਚ ਉਪਰੰਤ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰਿਕ ਮੈਂਬਰਾਂ ਨੂੰ ਕਤਲ ਦੀ ਸ਼ੱਕ ਹੈ ਤਾਂ ਇਸ ਬਾਰੇ ਤੱਥ ਇਕੱਠੇ ਕਰਨ ਉਪਰੰਤ ਕਤਲ ਦੀ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।</p>

Buy Now on CodeCanyon