Surprise Me!

ਘੱਲੂਘਾਰਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

2025-06-06 0 Dailymotion

<p>ਸ੍ਰੀ ਫਤਿਹਗੜ੍ਹ ਸਾਹਿਬ: ਜੂਨ "84 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸਮਾਪਤੀ ਅਰਦਾਸ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਤਰ ਸਿੰਘ ਵੱਲੋਂ ਕੀਤੀ ਗਈ, ਜਦੋਂ ਕਿ ਹੁਕਮਨਾਮਾ ਸਾਹਿਬ ਗ੍ਰੰਥੀ ਸਿੰਘ ਭਾਈ ਹਰਜਿੰਦਰ ਸਿੰਘ ਪੰਜੋਲੀ ਵੱਲੋਂ ਲਿਆ ਗਿਆ। ਇਸ ਮੌਕੇ ਪਹੁੰਚੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰਿਆ, ਭਾਈ ਅਤਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਬਲਜੀਤ ਸਿੰਘ ਭੁੱਟਾ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਨੇ ਕਿਹਾ ਕਿ ਜੂਨ 84 ਵਿੱਚ ਵਾਪਰੇ ਘੱਲੂਘਾਰੇ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਇਸ ਘੱਲੂਘਾਰੇ ਵਿੱਚ ਅਨੇਕਾਂ ਸਿੰਘਾਂ ਸਿੰਘਣੀਆਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਮੁੱਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਜਾਲਮ ਸਰਕਾਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲੇ ਕਰਕੇ ਢੇਰੀ ਕਰ ਦਿੱਤਾ ਗਿਆ।</p>

Buy Now on CodeCanyon