Surprise Me!

ਸਰਹੱਦ ਤੋਂ ਪਾਰੋਂ ਨਸ਼ੇ ਦੀ ਤਸਕਰੀ ਕਰਨ ਵਾਲੇ 2 ਮੁਲਜ਼ਮ 6 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

2025-06-08 2 Dailymotion

<p>ਅੰਮ੍ਰਿਤਸਰ: ਪੰਜਾਬ ਪੁਲਿਸ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਹੀ ਜਿੱਥੇ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀਡੀ ਆਦਿੱਤਯ ਵਾੲਰੀਅਰ ਨੇ ਦੱਸਿਆ ਕਿ 'ਥਾਣਾ ਘਰਿੰਡਾ ਦੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ 6 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਨੌਜਵਾਨ ਚਚੇਰੇ ਭਰਾ ਹਨ ਅਤੇ ਇਨ੍ਹਾਂ ਦੀ ਪਛਾਣ, ਗੁਰਦਿੱਤਾ ਉਰਫ ਕਾਲੂ ਅਤੇ ਕੈਪਟਨ ਦੇ ਰੂਪ ਵਿੱਚ ਹੋਈ ਹੈ। ਜੋ ਕਿ ਛੋਟੀ ਉਮਰ ਦੇ ਲੜਕੇ ਹਨ ਅਤੇ ਇਹ ਦੇ ਪਾਕਿਸਤਾਨ ਅਧਾਰਤ ਹੈਂਡਲਰਾਂ ਵੱਲੋਂ ਭੇਜੀ ਜਾਂਦੀ ਨਸ਼ੇ ਦੀਂ ਖੇਪ ਲੈ ਕੇ ਅੱਗੇ ਵੇਚਣ ਦਾ ਕੰਮ ਕਰਦੇ ਸਨ। ਪੁਲਿਸ ਨੇ ਦੱਸਿਆ ਕਿ ਇਹਨਾਂ ਦੇ ਪਾਕਿਸਤਾਨ ਦੇ ਵਿੱਚ ਤਸਕਰਾਂ ਨਾਲ ਵੀ ਸੰਪਰਕ ਹਨ। ਫਿਲਹਾਲ ਇਸ ਮਾਮਲੇ ਚ ਹਜੇ ਹੋਰ ਗ੍ਰਿਫਤਾਰੀਆਂ ਹੋਣ ਦੀ ਵੀ ਸੰਭਾਵਨਾ ਹੈ। </p>

Buy Now on CodeCanyon