<p>ਸ੍ਰੀ ਫਤਿਹਗੜ੍ਹ ਸਾਹਿਬ: ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਸਰਹਿੰਦ ਦੇ ਨੌਜਵਾਨ ਨੇ ਪਿੰਡ ਸਾਨੀਪੁਰ ਵਿਖੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਲਾਸ਼ ਪਿੰਡ ਰਿਉਣਾ ਨਹਿਰ ਦੇ ਸਾਈਫਨ ਤੋਂ ਬਰਾਮਦ ਹੋਈ ਹੈ। ਜਿਸ ਦੀ ਪਛਾਣ 27 ਸਾਲਾ ਨੌਜਵਾਨ ਗੁਰਚਰਨ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਸਰਹਿੰਦ ਦੇ ਜਾਂਚ ਅਧਿਕਾਰੀ ਏਐੱਸਆਈ ਜਸਮੇਰ ਸਿੰਘ ਨੇ ਦੱਸਿਆ ਕਿ ਸਰਹਿੰਦ ਮ੍ਰਿਤਕ ਗੁਰਚਰਨ ਸਿੰਘ ਏਸੀ ਰਿਪੇਅਰ ਦਾ ਕੰਮ ਕਰਦਾ ਸੀ, ਜੋ ਕਿ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਅਤੇ ਇਸ ਨੇ ਮਾਨਸਿਕ ਤਣਾਅ ਦੇ ਚੱਲਦਿਆਂ 28 ਮਈ ਨੂੰ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ ਦੀ ਲਾਸ਼ ਸਰਹਿੰਦ ਭਾਖੜਾ ਨਹਿਰ ਪਿੰਡ ਰਿਉਣਾ ਸਾਈਫਨ ਕੋਲੋਂ ਬਰਾਮਦ ਹੋਈ ਹੈ। </p>