<p>ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਰੂਸਰ 'ਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਜ਼ਹਿਰ ਦਿੱਤਾ ਗਿਆ। ਜਿਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ 3 ਮੈਂਬਰ ਹਾਲੇ ਵੀ ਜ਼ੇਰੇ ਇਲਾਜ ਹਨ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਇਲਜ਼ਾਮ ਲਗਾਏ ਨੇ ਕਿ ਇਸ ਘਟਨਾ ਨੂੰ ਅੰਜਾਮ ਪਰਿਵਾਰ ਦੀ ਨੂੰਹ ਵੱਲੋਂ ਦਿੱਤਾ ਗਿਆ। ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਜਿਸ 'ਤੇ ਉਨ੍ਹਾਂ ਨੇ ਪੀੜਤ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਅਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ 'ਚ ਅੱਗੇ ਕੀ ਨਿਕਲ ਕੇ ਸਾਹਮਣੇ ਆਵੇਗਾ।</p>