Surprise Me!

ਪਿੰਡ ਝੰਜੋਟੀ ਵਿਖੇ ਪੰਜਾਬ ਸਰਕਾਰ ਨੇ ਜ਼ਮੀਨ ਕੀਤੀ ਐਕੁਵਾਇਰ, ਪਿੰਡ ਵਾਸੀਆਂ ਨੇ ਕੀਤਾ ਜ਼ਬਰਦਸਤ ਵਿਰੋਧ

2025-06-18 7 Dailymotion

<p>ਅੰਮ੍ਰਿਤਸਰ: ਜ਼ਿਲ੍ਹੇ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਝੰਜੋਟੀ ਵਿਖੇ ਪੰਜਾਬ ਸਰਕਾਰ ਵੱਲੋਂ ਐਕੁਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਪਿੰਡ ਵਾਸੀਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਜਿੱਥੇ ਸਰਕਾਰ ਵੱਲੋਂ ਪਿੰਡ ਦੀ ਜ਼ਬਰਦਸਤੀ ਜ਼ਮੀਨ ਐਕੁਵਾਇਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਸਰਕਾਰ ਨੂੰ ਕਿਸੇ ਵੀ ਕੀਮਤ ਤੇ ਆਪਣੇ ਪਿੰਡ ਦੀ ਜ਼ਮੀਨ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬੇਜ਼ਮੀਨਾ ਕਰਨਾ ਚਾਹੁੰਦੀ ਹੈ ਅਤੇ ਉਹ ਸਰਕਾਰ ਦੇ ਇਸ ਜ਼ਮੀਨ ਐਕੁਵਾਇਰ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦੇ ਹਨ। ਉੱਥੇ ਹੀ ਪਿੰਡ ਵਾਸੀਆਂ ਵੱਲੋਂ ਜਗਵੀਰ ਐਕੁਵਾਇਰ ਕਰਨ ਦੇ ਵਿਰੋਧ ਵਿੱਚ ਇੱਕ ਮਤਾ ਵੀ ਪਾਇਆ ਗਿਆ। ਜਿੱਥੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਸਰਕਾਰ ਨੇ ਜਿਹੜੀ ਇਹ ਪੋਲਸੀ ਲਿਆਉਂਦੀ ਬਹੁਤ ਮਾੜੀ ਹੈ ਅਸੀਂ ਇਹਦਾ ਪੁਰਜੋਰ ਵਿਰੋਧ ਕਰਦੇ ਹਾਂ। ਜ਼ਮੀਨ ਐਕੁਵਾਇਰ ਕਰਨ ਦੀ ਬਹੁਤ ਸ਼ੁਰੂ ਕੀਤੀ। ਉਸ ਦੀ ਅਸੀਂ ਪੂਰਾ ਪਿੰਡ ਸਾਰਾ ਇਕੱਠਾ ਹੋ ਗਿਆ। ਉਹਦੀ ਨਿਖੇਧੀ ਕਰਦੇ ਹਾਂ ਤੇ ਸਰਕਾਰ ਅੱਗੇ ਬੇਨਤੀ ਕਰਦੇ ਹਾਂ ਕਿ ਅਸੀਂ ਇੱਕ ਵੀ ਪਿੰਡ ਦੀ ਪੰਚਾਇਤ ਹੋਏ ਉਹਦੇ ਵਾਸਤੇ ਭਾਵੇਂ ਸਾਨੂੰ ਕਿਸੇ ਵੀ ਕਿਸਮ ਦੀ ਕੁਰਬਾਨੀ ਕਰਨੀ ਪਵੇ ਕਰਾਂਗੇ।</p>

Buy Now on CodeCanyon