Surprise Me!

ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਬੱਚੇ ਦੀ ਹੋਈ ਮੌਤ

2025-06-19 2 Dailymotion

<p>ਸ੍ਰੀ ਫਤਿਹਗੜ੍ਹ ਸਾਹਿਬ: ਸਰਹਿੰਦ ਵਿਖੇ ਗਲਤ ਸਾਇਡ ਤੋਂ ਆ ਰਹੇ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਦਿੰਦੇ ਹੋਏ ਐੱਸਐੱਚਓ ਪਵਨ ਕੁਮਾਰ ਨੇ ਦੱਸਿਆ ਕਿ ਸਵਾਰੀਆਂ ਵਾਲਾ ਆਟੋ ਸਰਹਿੰਦ ਰੇਲਵੇ ਸਟੇਸ਼ਨ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ, ਜਦੋਂ ਇਹ ਆਟੋ ਪੁਲ ਦੇ ਥੱਲੇ ਤੋਂ ਮੰਡੀ ਗੋਬਿੰਦਗੜ੍ਹ ਨੂੰ ਮੁੜਿਆ ਤਾਂ ਗਲਤ ਸਾਇਡ ਤੋਂ ਆ ਰਹੇ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਟਰੱਕ ਦੀ ਟੱਕਰ ਕਾਰਨ ਆਟੋ ਪਲਟ ਗਿਆ ਅਤੇ ਹਾਦਸੇ ਵਿੱਚ 6 ਸਾਲ ਦੇ ਬੱਚੇ ਦੀ ਮੌਤ ਹੋ ਗਈ ਅਤੇ 2 ਲੋਕ ਜਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਡਰਾਈਵਰ ਮੌਕੇ ਤੋਂ ਫਰਾਰ ਹੈ, ਜਿਸ 'ਤੇ ਕੇਸ ਦਰਜ ਕਰ ਲਿਆ ਅਤੇ ਭਾਲ ਸ਼ੁਰੂ ਕਰ ਦਿੱਤੀ ਹੈ। </p>

Buy Now on CodeCanyon