Surprise Me!

ਅੰਮ੍ਰਿਤਸਰ 'ਚ ਇੱਕ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ, ਬਾਰਡਰ ਪਾਰ ਮੁਲਜ਼ਮਾਂ ਦੇ ਲਿੰਕ

2025-06-20 0 Dailymotion

<p>ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਡੀਐੱਸਪੀ ਦਿਹਾਤੀ ਲਖਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਇਹ ਦੋਵੇਂ ਤਸਕਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਨੂੰ ਨੇਸ਼ਟਾ ਪਿੰਡ ਤੋਂ ਅਟਾਰੀ ਰੋਡ ਵੱਲ ਨਾਕਾਬੰਦੀ ਦੌਰਾਨ ਰੋਕਿਆ ਗਿਆ। ਜਾਂਚ ਕਰਨ 'ਤੇ ਉਨ੍ਹਾਂ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ। ਪੁਲਿਸ ਅਧਿਕਾਰੀ ਮੁਤਾਬਿਕ, ਇਹ ਨਸ਼ਾ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜਿਆ ਗਿਆ ਸੀ ਅਤੇ ਕਾਬੂ ਕੀਤੇ ਮੁਲਜ਼ਮ ਲੋਪੋਕੇ ਇਲਾਕੇ ਦੇ ਨਿਵਾਸੀ ਹਨ। ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ 3 ਤੋਂ 4 ਵਾਰੀ ਨਸ਼ੇ ਦੀ ਖੇਪ ਮੰਗਵਾਈ ਜਾ ਚੁੱਕੀ ਹੈ। ਪੁਲਿਸ ਨੇ ਦੋਵੇਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।<br> </p>

Buy Now on CodeCanyon