<p>ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਦੌਰਾਨ ਨਸ਼ਾ, ਹਥਿਆਰ ਅਤੇ ਅੱਤਵਾਦ ਨਾਲ ਸੰਬੰਧਤ ਮੁਲਜ਼ਮਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੀਆਈਏ ਸਟਾਫ-3 ਦੀ ਪੁਲਿਸ ਟੀਮ ਨੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰ ਰਹੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਮਨ ਉਰਫ਼ ਵਿੱਸੂ, ਧਰੁਵ ਉਰਫ਼ ਬਾਨੂੰ, ਇੱਸੂ ਪੁੱਤਰ ਬੌਬੀ, ਰਾਜਬੀਰ ਚੱਢਾ ਉਰਫ਼ ਰਿਤਿਕ ਪੁੱਤਰ ਮਨੋਜ ਕੁਮਾਰ ਚੱਢਾ ਅਤੇ ਹੈਦਰ ਭੱਟੀ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 2 ਗਲੋਕ, 30 ਬੋਰ ਦੀਆਂ ਪਿਸਤੌਲਾਂ, 5 ਰੋਂਦ, 100 ਗ੍ਰਾਮ ਹੈਰੋਇਨ ਅਤੇ ₹20,000 ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਪਾਸੋਂ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦੇ ਗਿਰੋਹ ਵਿੱਚ ਹੋਰ ਕਿਹੜੇ ਕਿਹੜੇ ਮੈਂਬਰ ਹਨ ਜਾਂ ਇਨ੍ਹਾਂ ਹੋਰ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ ਉਸ ਦੀ ਜਾਂਚ ਕੀਤੀ ਜਾ ਰਹੀ ਹੈ। </p>