Surprise Me!

ਸਾਢੇ 4 ਕਿਲੋ ਹੈਰੋਇਨ ਸਮੇਤ 1 ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

2025-06-23 1 Dailymotion

<p>ਫਿਰੋਜ਼ਪੁਰ: ਯੁੱਧ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ ਕੀ ਫਿਰੋਜ਼ਪੁਰ ਪੁਲਿਸ ਵੱਲੋਂ 22 ਕਰੋੜ ਰੁਪਏ ਮੁੱਲ ਦੀ ਸਾਢੇ 4 ਕਿਲੋ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਫੜਿਆ ਗਿਆ ਨਸ਼ਾ ਤਸਕਰ ਨਿਰਮਲ ਸਿੰਘ ਉਰਫ ਸੋਨੂ ਜੋ ਕਿ ਨਿਹੰਗਾਂ ਵਾਲੇ ਝੁੱਗੇ ਥਾਣਾ ਸਦਰ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਜਿਸ ਉੱਪਰ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫਿਰੋਜ਼ਪੁਰ ਪੁਲਿਸ ਵੱਲੋਂ ਪਿੰਡ ਰੱਤਾ ਖੇੜਾ ਦੇ ਸੇਮ ਨਾਲਾ ਉੱਪਰ ਨਾ ਕੇਬੰਦੀ ਕੀਤੀ ਗਈ ਸੀ ਅਤੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕਿਆ ਗਿਆ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸ ਨੂੰ ਫੜ ਕੇ ਜਦੋਂ ਉਸਦੀ ਤਲਾਸ਼ੀ ਲਿਤੀ ਤਾਂ ਉਸ ਕੋਲੋਂ ਚਾਰ ਕਿਲੋ 516 ਗ੍ਰਾਮ ਹੈਰੋਇਨ ਬਰਾਮਦ ਹੋਈ। </p>

Buy Now on CodeCanyon