Surprise Me!

ਅੱਧੀ ਰਾਤ ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਾਰ-ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ

2025-06-24 1 Dailymotion

<p>ਮੋਗਾ: ਬੀਤੀ ਦੇਰ ਰਾਤ ਮੋਗਾ ਦੇ ਪਿੰਡ ਘਲਕਲਾ ਕੋਲ ਹਾਈਵੇ 'ਤੇ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਗੱਡੀ 'ਤੇ ਸਵਾਰ ਹੋ ਕੇ ਮਨਾਲੀ ਘੁੰਮਣ ਜਾ ਰਹੇ ਸੀ ਅਤੇ ਜਦੋਂ ਉਹ ਪਿੰਡ ਘਲਕਲਾ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਮੋਟਰਸਾਈਕਲ ਸਵਾਰ ਨਾਲ ਟੱਕਰ ਹੋ ਗਈ। ਇਸੇ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਵੀ ਉਸ ਗੱਡੀ ਨਾਲ ਟੱਕਰ ਹੋ ਗਈ ਤੇ ਉਸ ਤੋਂ ਬਾਅਦ ਉਥੇ ਭਾਰੀ ਜਾਮ ਲੱਗ ਗਿਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਉਸ ਦਾ ਭਰਾ ਮੋਗੇ ਦੇ ਇੱਕ ਨਿੱਜੀ ਹੋਟਲ ਵਿੱਚ ਕੰਮ ਕਰਦਾ ਸੀ ਅਤੇ ਬੀਤੀ ਰਾਤ ਉਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਰਾਤ ਤਕਰੀਬਨ 2.30 ਵਜੇ ਦਾ ਹੈ ਅਤੇ ਜੋ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਆਧਾਰ 'ਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ।</p>

Buy Now on CodeCanyon