Surprise Me!

ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਿਰੋਹ ਦੇ 8 ਮੈਂਬਰ ਕਾਬੂ, ਤਿਆਰ ਕਰਦੇ ਸੀ ਜਾਅਲੀ ਕਾਗਜ਼

2025-06-30 1 Dailymotion

<p>ਸੰਗਰੂਰ: ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੁੱਧ ਕੀਤੀ ਸਖ਼ਤੀ ਤੋਂ ਬਾਅਦ ਜਿੱਥੇ ਪੰਜਾਬ ਦੇ ਕਈ ਪਿੰਡਾਂ ਵੱਲੋਂ ਨਸ਼ਾ ਤਸਕਰਾਂ ਦੀ ਹਿਮਾਇਤ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਜ਼ਮਾਨਤ ਨਾ ਕਰਵਾਉਣ ਦਾ ਮਤਾ ਪਾਇਆ ਗਿਆ ਹੈ, ਉੱਥੇ ਹੀ ਕੁਝ ਅਜਿਹੇ ਗਿਰੋਹ ਵੀ ਸਰਗਰਮ ਹਨ ਜੋ ਜਾਅਲੀ ਕਾਗਜ਼ ਤਿਆਰ ਕਰਕੇ ਇਨ੍ਹਾਂ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾ ਰਹੇ ਹਨ। ਅਜਿਹਾ ਹੀ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ, ਜਿਥੇ ਪੁਲਿਸ ਨੇ ਜਾਅਲੀ ਦਸਤਾਵੇਜ ਤਿਆਰ ਕਰਕੇ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਜਾਅਲੀ ਦਸਤਾਵੇਜ, ਕੰਪਿਊਟਰ, ਕਲਰ ਪ੍ਰਿੰਟ ਲੈਮੀਨੇਟ ਅਤੇ ਕਈ ਮੋਬਾਈਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ ਜ਼ਰੀਏ ਇਹ ਲੋਕ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਂਦੇ ਸਨ। ਪੁਲਿਸ ਨੇ ਵਧੇਰੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵੀਰ ਸਿੰਘ ਪੁੱਤਰ ਮਹਿੰਦਰ ਸਿੰਘ, ਹਰਦੀਪ ਸਿੰਘ ਲਾਭ ਸਿੰਘ ਅਤੇ ਸੁਖਦੀਪ ਸਿੰਘ ਮੋਟੀ ਰਕਮ ਲੈ ਕੇ ਜਾਅਲੀ ਦਸਤਾਵੇਜਾਂ ਦੇ ਆਧਾਰ 'ਤੇ ਨਸ਼ੇ ਦੀ ਸਮਗਲਿੰਗ ਕਰਨ ਵਾਲੇ ਮੁਲਜ਼ਮਾਂ ਦੀਆਂ ਅਦਾਲਤ ਵਿੱਚ ਜਾਅਲੀ ਜਮਾਨਤਾਂ ਕਰਵਾਉਂਦੇ ਸਨ। ਪੁਲਿਸ ਫਿਲਹਾਲ ਇਸ ਗਿਰੋਹ ਦੇ ਹੋਰਨਾਂ ਮੈਂਬਰਾਂ ਦੀ ਭਾਲ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਨ੍ਹਾਂ ਦਾ ਗਿਰੋਹ ਕਿੱਥੇ ਤੱਕ ਫੈਲਿਆ ਹੈ। ਪੁਲਿਸ ਅਜਿਹੇ ਅਨਸਰਾਂ ਨੂੰ ਬਖਸ਼ੇਗੀ ਨਹੀਂ।</p>

Buy Now on CodeCanyon