<p>ਬਠਿੰਡਾ: ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੁੰਦੇ ਜਾ ਰਹੇ ਹਨ ਕਿ ਹੁਣ ਸ਼ਰੇਆਮ ਬਾਜ਼ਾਰਾਂ ਵਿੱਚ ਗੁੰਡਾਗਰਦੀ ਕੀਤੀ ਜਾ ਰਹੀ ਹੈ, ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਤੋਂ ਸਾਹਮਣੇ ਆਇਆ ਹੈ, ਜਿੱਥੇ ਬਦਮਾਸ਼ਾਂ ਨੇ ਇੱਕ ਦੁਕਾਨ ਦੇ ਅੰਦਰ ਵੜ ਕੇ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਵਿਪਨ ਸ਼ਰਮਾ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਇਸੇ ਦੌਰਾਨ ਹੀ ਕੁਝ ਬਦਮਾਸ਼ ਆਏ ਅਤੇ ਮੇਰੇ ਉੱਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਤੋਂ ਬਚਨ ਲਈ ਮੈਂ ਦੁਕਾਨ ਦੇ ਅੰਦਰ ਵੜ੍ਹ ਗਿਆ ਤਾਂ ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਆਕੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਵੀ ਆਈ ਹੈ। ਪੀੜਤ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਦੂਸਰੇ ਪਾਸੇ ਐੱਸਐੱਚਓ ਸਿਟੀ ਰਾਮਪੁਰਾ ਫੂਲ, ਬੂਟਾ ਸਿੰਘ ਨੇ ਕਿਹਾ ਕਿ ਵਿਪਨ ਕੁਮਾਰ ਦੀ ਸ਼ਿਕਾਇਤ 'ਤੇ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਅਤੇ ਸੀਸੀਟੀਵੀ ਦੇ ਅਧਾਰ ਉੱਤੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। </p>