Surprise Me!

ਪਟਿਆਲਾ ਦੀ ਕੁੜੀ ਨੇ ਬਰਨਾਲਾ ਦੇ ਮੁੰਡੇ 'ਤੇ ਲਗਾਏ ਸ਼ੋਸ਼ਣ ਦੇ ਦੋਸ਼, ਪੁਲਿਸ ਅਧਿਕਾਰੀ ਨੇ ਕਿਹਾ ....

2025-07-12 5 Dailymotion

<p>ਬਰਨਾਲਾ: ਪਟਿਆਲਾ ਦੀ ਰਹਿਣ ਵਾਲੀ ਇੱਕ ਲੜਕੀ ਵੱਲੋਂ ਬਰਨਾਲਾ ਦੇ ਰਹਿਣ ਵਾਲੇ ਲੜਕੇ ਉਪਰ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਹਨ। ਪੀੜਤ ਨੇ ਲੜਕੇ ਉਪਰ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਕੇ ਉਸ ਤੋਂ ਦੋ ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਵੀ ਲਗਾਏ। ਪੀੜਤਾ ਵੱਲੋਂ ਬਰਨਾਲਾ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਬਰਨਾਲਾ ਪੁਲਿਸ ਦੇ ਅਧਿਕਾਰੀ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖ ਰਹੇ ਹਨ। ਇਸ ਮੌਕੇ ਸਮਾਜ ਸੇਵੀ ਨੇ ਕਿਹਾ ਕਿ ਵਿਸ਼ਾਲ ਨਾਮ ਦੇ ਲੜਕੇ ਵੱਲੋਂ ਇਸ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੀ ਜ਼ਿੰਦਗੀ ਖ਼ਰਾਬ ਕੀਤੀ ਤੇ ਇਸ ਦਾ ਸ਼ੋਸ਼ਣ ਕੀਤਾ ਹੈ। ਉਧਰ ਐਸਪੀ ਰਜੇਸ਼ ਛਿੱਬਰ ਨੇ ਕਿਹਾ ਕਿ ਲੜਕੀ ਨੇ ਕਿਸੇ ਮੁੰਡੇ ਵੱਲੋਂ ਸ਼ੋਸ਼ਣ ਕਰਨ ਵਿਰੁੱਧ ਮਾਮਲਾ ਦਰਜ ਕਰਵਾਇਆ ਹੈ, ਇਹ ਲੜਕੀ ਪਟਿਆਲਾ ਦੀ ਰਹਿਣ ਵਾਲੀ ਹੈ। ਉਨ੍ਹਾਂ ਕਿਹਾ ਕਿ ਲੜਕੀ ਦੇ ਬਿਆਨਾਂ ਨੂੰ ਦਰਜ ਕਰਕੇ ਇਸ ਕੇਸ ਦਾ ਚਾਰਜ ਸਾਈਬਰ ਸੈਲ ਨੂੰ ਦੇ ਦਿੱਤਾ ਗਿਆ ਹੈ, ਜਿਸ 'ਤੇ ਜਲਦੀ ਐਕਸ਼ਨ ਹੋਵੇਗਾ।</p>

Buy Now on CodeCanyon