<p>ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਅਤੇ ਬੱਸ ਸਟੈਂਡ ਦੇ ਨਜ਼ਦੀਕ ਬਹੁਤ ਸਾਰੇ ਹੋਟਲਾਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਸਨ, ਜਿਨ੍ਹਾਂ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ ਅਤੇ ਪੁਲਿਸ ਉੱਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਸਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਹੋਟਲਾਂ ਵਿੱਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਪੁਲਿਸ ਨੇ ਕਈ ਜੋੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਸੀ ਅਤੇ ਇਸ ਸੂਚਨਾ ਦੇ ਤਹਿਤ ਹੀ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀ ਦੇ ਮੁਤਾਬਿਕ ਹੁਣ ਇਨ੍ਹਾਂ ਦੇ ਖਿਲਾਫ ਪਰਚਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। </p>