<p>ਸੰਗਰੂਰ: ਸੰਗਰੂਰ ਦੇ ਧੂਰੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਇੱਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅੱਜ ਧੂਰੀ ਦੇ ਵਿੱਚ ਲਾਈਬਰੇਰੀ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਵਿੱਚ ਉੱਚ ਪੱਧਰ ਦੀਆਂ ਕਿਤਾਬਾਂ ਰੱਖੀਆਂ ਗਈਆਂ ਹਨ। ਕਿਹਾ ਕਿ ਧੂਰੀ ਦੇ ਨੁਮਾਇੰਦੇ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਹੈ ਕਿ ਧੂਰੀ ਵਿੱਚ ਵਿਕਾਸ ਕਾਰਜ ਕਿਸੇ ਵੀ ਤਰ੍ਹਾਂ ਨਾ ਰੁਕਣ। ਜਿਸ ਨੂੰ ਦੇਖਦੇ ਹੋਏ 3 ਕਰੋੜ ਤੋਂ ਉੱਪਰ ਦੇ ਫੰਡ ਵੱਖ-ਵੱਖ ਧਰਮਸ਼ਾਲਾਵਾਂ ਅਤੇ ਬਾਕੀ ਥਾਵਾਂ 'ਤੇ ਦਿੱਤੇ ਗਏ ਹਨ ਤਾਂ ਜੋ ਧੂਰੀ ਦੇ ਵਿੱਚ ਵਿਕਾਸ ਕਾਰਜ ਹਨ, ਉਹ ਇਸੇ ਤਰ੍ਹਾਂ ਚਲਦੇ ਰਹਿਣ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਧੂਰੀ ਦੇ ਵਿੱਚ ਬਣੇ ਦਫ਼ਤਰ ਦੇ ਵਿੱਚ ਵੀ ਜੇਕਰ ਕਿਸੇ ਨੂੰ ਕੋਈ ਪਰੇਸ਼ਾਨੀ ਹੁੰਦੀ ਹੈ ਤਾਂ ਉਹ ਸੀਐਮ ਆਫਿਸ ਨਾਲ ਸਿੱਧਾ ਜੁੜਿਆ ਹੋਇਆ ਜਿਸ ਕਰਕੇ ਆਮ ਜਨਤਾ ਨੂੰ ਕੋਈ ਪਰੇਸ਼ਾਨੀ ਨਾ ਆਵੇ। ਐਮਐਲਏ ਅਨਮੋਲ ਗਗਨ ਮਾਨ ਦੇ ਅਸਤੀਫੇ 'ਤੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।</p>