<p>ਬਠਿੰਡਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਠਿੰਡਾ ਦੇ ਸਿਹਤ ਵਿਭਾਗ ਦੀ ਟੀਮ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਗੰਗਾ ਦੇ ਖੇਤਾਂ ਵਿੱਚ ਚੱਲ ਰਹੇ ਗੈਰ ਕਾਨੂੰਨ ਨਸ਼ਾ ਛਡਾਊ ਕੇਂਦਰ ਉੱਪਰ ਸਾਂਝੇ ਤੌਰ 'ਤੇ ਛਾਪਾ ਮਾਰਿਆ। ਜਿੱਥੇ 29 ਨੌਜਵਾਨ ਜੋ ਮੁਕਤਸਰ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਿਤ ਨਸ਼ਾ ਛੱਡਣ ਆਏ ਹੋਏ ਸਨ ਨੂੰ ਮੌਕੇ 'ਤੇ ਹੀ ਸਰਕਾਰੀ ਨਸ਼ਾ ਛਡਾਊ ਕੇਂਦਰ ਬਠਿੰਡਾ 'ਚ ਦਾਖਲ ਕਰਵਾਇਆ ਗਿਆ। ਇਸ ਮੌਕੇ ਪੁਲਿਸ ਨੇ 2 ਨਸ਼ਾ ਛਡਾਊ ਕੇਂਦਰ ਨੂੰ ਚਲਾਉਣ ਵਾਲੇ ਵਿਅਕਤੀਆਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਨੂੰ ਇੱਕ ਜਾਣਕਾਰੀ ਮਿਲੀ ਸੀ ਕਿ ਅਣ ਅਧਿਕਾਰਤ ਇੱਕ ਨਸ਼ਾ ਛਡਾਊ ਕੇਂਦਰ ਚੱਲ ਰਿਹਾ ਹੈ, ਜਿਸ ਤੋਂ ਬਾਅਦ ਟੀਮ ਨੇ ਛਾਪੇਮਾਰੀ ਕੀਤੀ ਹੈ।</p>