<p>ਮਾਨਸਾ: ਜ਼ਿਲ੍ਹੇ ਦੇ ਪਿੰਡ ਨਰਿੰਦਰਪੁਰਾ ਵਿੱਚ ਪ੍ਰਸ਼ਾਸਨ ਵੱਲੋਂ ਸਰਕਾਰੀ ਜ਼ਮੀਨ 'ਤੇ ਕੀਤੇ ਗਏ ਨਜਾਇਜ਼ ਕਬਜ਼ਾ ਨੂੰ ਛੁਡਵਾਇਆ ਗਿਆ। ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਹੈ ਕਿ ਇਨ੍ਹਾਂ ਲੋਕਾਂ ਵੱਲੋਂ ਸਰਕਾਰੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕੀਤਾ ਗਿਆ ਸੀ ਅਤੇ ਬੀਡੀਪੀਓ ਦਫ਼ਤਰ ਦੇ ਵਿੱਚ ਚੱਲ ਰਹੀ ਕੇਸ ਦੇ ਦੌਰਾਨ ਇਸ ਕੇਸ ਦਾ ਨਿਪਟਾਰਾ ਹੋਇਆ ਹੈ। ਜਿਸਦੇ ਤਹਿਤ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾ ਦਿੱਤਾ ਗਿਆ ਹੈ। ਮਾਨਸਾ ਦੇ ਐਸਡੀਐਮ ਕਾਲਾ ਰਾਮ ਕਾਂਸਲ ਅਤੇ ਐਸਪੀਡੀ ਮਨਮੋਹਨ ਸਿੰਘ ਨੇ ਦਾਅਵਾ ਕੀਤਾ ਕਿ ਇਨ੍ਹਾਂ ਲੋਕਾਂ ਵੱਲੋਂ ਸਰਕਾਰੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਕੀਤੇ ਗਏ ਸਨ। ਸਰਕਾਰ ਵੱਲੋਂ ਯੁੱਧ ਨਸ਼ੇ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਜਿੱਥੇ ਇਹ ਕਬਜ਼ੇ ਛੁਡਵਾਈ ਜਾ ਰਹੇ ਹਨ। ਉੱਥੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਯੁੱਧ ਨਸ਼ੇ ਵਿਰੁੱਧ ਮੁਹਿੰਮ 'ਤੇ ਸਵਾਲ ਉਠਾਉਂਦੇ ਹੋਏ ਬਜ਼ੁਰਗ ਮਾਤਾ ਜੀਤ ਕੌਰ ਨੇ ਕਿਹਾ ਕਿ ਉਹ ਨਾ ਤਾਂ ਨਸ਼ਾ ਵੇਚਦੀ ਹੈ ਅਤੇ ਨਾ ਹੀ ਉਸਦੇ ਕੋਈ ਮਾਮਲਾ ਦਰਜ ਹੈ। ਜੇਕਰ ਪ੍ਰਸ਼ਾਸਨ ਕਬਜ਼ਾ ਹਟਾਉਣਾ ਚਾਹੁੰਦਾ ਸੀ ਤਾਂ ਉਹਨਾਂ ਨੂੰ ਪਹਿਲਾਂ ਇਸਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।</p>
