ਪਠਾਨਕੋਟ ਜ਼ਿਲ੍ਹੇ ਦੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਬਲਾਕ ਵਿੱਚ ਪੈਂਦੇ ਉੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਣ ਹੜ੍ਹ ਆ ਗਿਆ ਹੈ। ਉੱਜ ਦਰਿਆ ਵਿੱਚ ਇੱਕ ਲੱਖ ਦਸ ਹਜ਼ਾਰ ਕਿਊਸਿਕ ਪਾਣੀ ਆਉਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਕਿਉਂਕਿ ਜੇਕਰ ਹੋਰ ਪਾਣੀ ਆਇਆ ਤਾਂ ਬਮਿਆਲ ਦੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਵੇਗਾ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਜਾਵੇਗੀ। ਪ੍ਰਸ਼ਾਸਨ ਨੇ ਅੱਜ ਲਗਭਗ 11:00 ਵਜੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਬੰਦ ਕਰਨ ਦਾ ਐਲਾਨ ਕੀਤਾ। ਸਥਾਨਕ ਲੋਕਾਂ ਮੁਤਾਬਿਕ ਉੱਜ ਦਰਿਆ ਹਰ ਸਾਲ ਭਾਰੀ ਨੁਕਸਾਨ ਕਰਦਾ ਹੈ, ਇਸ ਲਈ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।