<p>ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਲੈਂਡ ਪੂਲਿੰਗ ਸਕੀਮ ਨੁਕਸਾਨਦੇਹ ਹੈ। ਆਪ ਦੇ 92 ਵਿਧਾਇਕਾਂ ਵਿੱਚੋਂ ਕੋਈ ਵਿਧਾਇਕ ਲੈਂਡ ਪੂਲਿੰਗ ਸਕੀਮ ਬਾਰੇ ਨਹੀਂ ਬੋਲ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਤੋਂ ਜ਼ਮੀਨ ਖੋਹਣਾ ਚਾਹੁੰਦੀਆਂ ਹਨ। ਜਿਸ ਦਾ ਵੱਡੇ ਪੱਧਰ 'ਤੇ ਵਿਰੋਧ ਸ਼ੁਰੂ ਹੋ ਗਿਆ ਹੈ ਅਤੇ ਆਪ ਸਰਕਾਰ ਨੂੰ ਇਹ ਪਾਲਿਸੀ ਵਾਪਿਸ ਲੈਣੀ ਚਾਹੀਦੀ ਹੈ। ਕਈ ਪਿੰਡਾਂ ਵਿੱਚ ਆਪ ਨੇਤਾਵਾਂ ਦੇ ਨਾ ਵੜ੍ਹਨ ਦੇ ਬੋਰਡ ਲੱਗ ਗਏ ਹਨ, ਜੋ ਕਿ ਸਰਕਾਰ ਲਈ ਗ਼ਲਤ ਹੈ। </p>