<p>ਸ੍ਰੀ ਫਤਿਹਗੜ੍ਹ ਸਾਹਿਬ: ਲੋਕ ਕਾਲੀਆਂ ਝੰਡੀਆਂ ਲੈ ਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਦਾ ਵਿਰੋਧ ਕਰ ਰਹੇ ਹਨ ਇਸਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਹਲਕਾ ਅਮਲੋਹ ਦੇ ਪਿੰਡ ਲੱਲੋਂ ਖੁਰਦ ਦੀ ਦੱਸੀ ਜਾ ਰਹੀ ਹੈ। ਜਿੱਥੇ ਵਿਧਾਇਕ ਕਿਸੇ ਸਮਾਗਮ ਵਿੱਚ ਆਏ ਸਨ। ਇਸ ਵਾਇਰਲ ਵੀਡੀਓ ਵਿੱਚ ਪਿੰਡ ਦੀ ਸਰਪੰਚ ਅਤੇ ਪੰਚਾਇਤ ਮੈਂਬਰ ਵੀ ਵਿਧਾਇਕ ਦਾ ਵਿਰੋਧ ਕਰਦੇ ਦਿਖਾਈ ਦੇ ਹਨ। ਇਸ ਸਬੰਧੀ ਪਿੰਡ ਦੀ ਸਰਪੰਚ ਕਰਮਜੀਤ ਕੌਰ ਅਤੇ ਪੰਚਾਇਤ ਮੈਂਬਰ ਨੇ ਕਿਹਾ ਕਿ ਉਨ੍ਹਾਂ ਦੇ ਵੱਲੋਂ ਪਿੰਡ ਦੇ ਵਿਕਾਸ ਨੂੰ ਲੈ ਕੇ ਵਿਧਾਇਕ ਨਾਲ ਗੱਲਬਾਤ ਕਰਨੀ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਐਮਐਲਏ ਨਾਲ ਮਿਲਣ ਤੋਂ ਰੋਕ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਵਿਕਾਸ ਦੇ ਕਾਰਜ ਨਹੀਂ ਹੋ ਰਹੇ ਅਤੇ ਪਿੰਡ ਵਿੱਚ ਮਨਰੇਗਾ ਦਾ ਕੰਮ ਵੀ ਰੁਕਿਆ ਹੋਇਆ ਹੈ। ਜਿਸ ਕਰਕੇ ਉਨ੍ਹਾਂ ਵੱਲੋਂ ਪਿੰਡ ਦੇ ਨਾਲ ਮਿਲ ਕੇ ਐਮਐਲਏ ਦਾ ਵਿਰੋਧ ਕੀਤਾ ਗਿਆ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਐਮਐਲਏ ਵੱਲੋਂ ਉਨ੍ਹਾਂ ਨੂੰ ਸਸਪੈਂਡ ਕਰਨ ਅਤੇ ਪਿੰਡ ਵਿੱਚ ਮਿਣਤੀ ਕਰਨ ਦੀ ਗੱਲ ਕਹਿ ਕੇ ਡਰਾਇਆ ਜਾ ਰਿਹਾ ਹੈ। ਜਿਸ ਦਾ ਉਹ ਵਿਰੋਧ ਕਰਦੇ ਹਨ। ਉਥੇ ਹੀ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ ਉੱਤੇ ਧੱਕਾ ਨਹੀਂ ਹੋਣ ਦੇਣਗੇ।</p>