<p>ਤਰਨਤਾਰਨ: ਝਬਾਲ ਨੇੜੇ ਤਰਨਤਾਰਨ ਰੋਡ 'ਤੇ ਇੱਕ ਮੋਟਰਸਾਈਕਲ ਅਤੇ ਪੁਲਿਸ ਦੀ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੰਨਣ ਦੇ 2 ਨੌਜਵਾਨ ਵਿਕਰਮਜੀਤ ਸਿੰਘ ਅਤੇ ਸਿਮਰਨਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋਕੇ ਅੱਡਾ ਝਬਾਲ ਵੱਲ ਤਰਨਤਾਰਨ ਸਾਈਡ ਤੋਂ ਆ ਰਹੇ ਸਨ ਕਿ ਸੂਆ ਪੁੱਲ ਰੋਡ ਨੇੜੇ ਸਾਹਮਣੇ ਤੋਂ ਆ ਰਹੀ ਪੁਲਿਸ ਦੀ ਐੱਮਟੀ ਬ੍ਰਾਂਚ ਦੀ ਬੋਲੈਰੋ ਗੱਡੀ ਨਾਲ ਜ਼ੋਰਦਾਰ ਟੱਕਰ ਹੋ ਗਈ ਅਤੇ ਦੋਵਾਂ ਨੌਜਵਾਨਾਂ ਵਿਕਰਮਜੀਤ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਤੋਂ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਜਿਨ੍ਹਾਂ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।</p>