<p>ਅੰਮ੍ਰਿਤਸਰ: ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਪ੍ਰਬੰਧ ਹੋਰ ਕਰੜੇ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਬੱਸ ਸਟੈਂਡ ਉੱਤੇ ਭਾਰੀ ਪੁਲਿਸ ਫੋਰਸ ਦੇ ਨਾਲ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਬੱਸ ਸਟੈਂਡ ਦੇ ਚੱਪੇ-ਚੱਪੇ ਦੀ ਚੈਕਿੰਗ ਕੀਤੀ। ਡੀਸੀਪੀ ਦੱਸਿਆ ਕਿ ਖ਼ਾਸ ਟੀਮਾਂ ਅਤੇ ਸੁਰੱਖਿਆ ਦਲਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਮੁਹਿੰਮ ਚਲਾਈ ਹੈ। ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ, ਸ਼ਾਪਿੰਗ ਮਾਲ ਅਤੇ ਹੋਰ ਭੀੜ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਜਾਂਚ ਕੀਤੀ ਜਾ ਰਹੀ। ਇਸ ਦੌਰਾਨ ਡੋਗ, ਬੰਬ ਸਕਵਾਡ, ਮੈਟਲ ਡਿਟੈਕਟਰ ਅਤੇ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਮਦਦ ਨਾਲ ਹਰੇਕ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। <br><br> </p>
